ਕੌਮਾਂਤਰੀ ਸਰਹੱਦ ਨੇੜੇ BSF ਨੂੰ ਦਰੱਖ਼ਤ ਨਾਲ ਬੰਨ੍ਹੀ ਮਿਲੀ 5 ਕਰੋੜ ਦੀ ਹੈਰੋਇਨ, 3 ਕਿਸਾਨਾਂ ਨੂੰ ਹਿਰਾਸਤ ’ਚ ਲਿਆ
ਭਾਰਤ-ਪਾਕਸਿਤਾਨ ਕੋਮਾਂਤਰੀ ਸਰਹੱਦ ’ਤੇ ਬੀਐਸਐਫ ਦੇ ਜਵਾਨਾਂ ਨੇ ਦਰੱਖਤ ਨਾਲ ਬੰਨ੍ਹੀ 5 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ।
ਫਿਰੋਜ਼ਪੁਰ: ਭਾਰਤ-ਪਾਕਸਿਤਾਨ ਕੋਮਾਂਤਰੀ ਸਰਹੱਦ ’ਤੇ ਬੀਐਸਐਫ ਦੇ ਜਵਾਨਾਂ ਨੇ ਦਰੱਖਤ ਨਾਲ ਬੰਨ੍ਹੀ 5 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਤਿੰਨ ਭਾਰਤੀ ਕਿਸਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਘਟਨਾ ਫਿਰੋਜ਼ਪੁਰ ਸੈਕਟਰ ਦੀ ਹੈ। ਦਰਅਸਲ ਬੀਤੇ ਦਿਨ ਬੀਐਸਐਫ ਦੇ ਜਵਾਨ ਗਸ਼ਤ 'ਤੇ ਸਨ। ਦੁਪਹਿਰ ਬਾਅਦ ਜਵਾਨਾਂ ਨੂੰ ਸਰਹੱਦ ਪਾਰ ਤੋਂ ਹੈਰੋਇਨ ਦੀ ਤਸਕਰੀ ਹੋਣ ਦੀ ਸੂਚਨਾ ਮਿਲੀ। ਇਸ ਮਗਰੋਂ ਫਿਰੋਜ਼ਪੁਰ ਸੈਕਟਰ ਵਿਚ ਜਾਂਚ ਸ਼ੁਰੂ ਕੀਤੀ ਗਈ।
Tweet
ਇਸ ਦੌਰਾਨ ਬੀਐਸਐਫ ਦੇ ਜਵਾਨਾਂ ਨੂੰ ਕੌਮਾਂਤਰੀ ਸਰਹੱਦ ਦੇ ਕੰਢੇ ਇਕ ਦਰੱਖਤ ਨਾਲ ਬੰਨ੍ਹੇ 4 ਛੋਟੇ ਪੈਕਟ ਮਿਲੇ ਹਨ। ਚਾਰੇ ਪੈਕਟ ਜ਼ਬਤ ਕਰਨ ਤੋਂ ਬਾਅਦ ਜਵਾਨਾਂ ਨੇ ਜਾਂਚ ਕੀਤੀ ਤਾਂ ਉਹਨਾਂ ਵਿਚੋਂ 1 ਕਿਲੋ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ਦੱਸੀ ਗਈ ਹੈ।
BSF
ਬੀਐਸਐਫ ਨੇ ਜਿਸ ਸਮੇਂ ਹੈਰੋਇਨ ਜ਼ਬਤ ਕੀਤੀ, ਉਸ ਸਮੇਂ 3 ਕਿਸਾਨ ਸਰਹੱਦ ਨੇੜੇ ਕੰਡਿਆਲੀ ਤਾਰ ਦੇ ਪਾਰ ਕੰਮ ਕਰ ਰਹੇ ਸਨ। ਬੀਐਸਐਫ ਦੇ ਜਵਾਨਾਂ ਨੇ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਹੁਣ ਉਹਨਾਂ ਕੋਲੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।