ਗੁਰਦੁਆਰਾ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਲੰਧਰ ਨਾਲ ਸਬੰਧਤ ਸੀ ਸਿੱਖ ਸ਼ਰਧਾਲੂ

PHOTO

 

ਅੰਮ੍ਰਿਤਸਰ : ਖਾਲਸੇ ਦਾ ਸਾਜਨਾ ਦਿਵਸ ਮਨਾਉਣ ਲਈ ਭਾਰਤ ਤੋਂ ਪਾਕਿਸਤਾਨ ਗਏ ਸਿੱਖ ਸਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜੋਗਿੰਦਰ ਸਿੰਘ (71) ਪੁੱਤਰ ਭਗਵਾਨ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਜਲੰਧਰ ਵਜੋਂ ਹੋਈ ਹੈ। 

ਇਹ ਵੀ ਪੜ੍ਹੋ: ਮਜੀਠਾ 'ਚ ਘਰ ਦਾ ਡਿੱਗਿਆ ਲੈਂਟਰ, ਇਕ ਮਿਸਤਰੀ ਅਤੇ 2 ਮਜ਼ਦੂਰਾਂ ਦੀ ਹੇਠਾਂ ਦੱਬਣ ਕਾਰਨ ਹੋਈ ਮੌਤ

ਜਾਣਕਾਰੀ ਅਨੁਸਾਰ ਭਾਰਤੀ ਸ਼ਰਧਾਲੂ ਭਾਰਤ ਤੋਂ 09 ਅਪ੍ਰੈਲ ਨੂੰ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਵਿਸਾਖੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ ਕਮਰਾ ਨੰ. 256 (ਬਲਾਕ ਨੰ. 5) ਵਿਖੇ ਇਕ ਸਿੱਖ ਨੂੰ ਦਿਲ ਦਾ ਦੌਰਾ ਪੈ ਗਿਆ। ਉਸਨੂੰ ਪਾਕਿਸਤਾਨ ਦੇ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰਾਂ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ। ਮ੍ਰਿਤਕ ਜੋਗਿੰਦਰ ਸਿੰਘ ਦੇ ਨਾਲ ਜਥੇ ਵਿਚ ਸ਼ਾਮਲ ਸਾਥੀਆਂ ਦਾ ਕਹਿਣਾ ਹੈ ਕਿ ਉਹ ਸਾਹ ਦੀ ਬਿਮਾਰੀ ਤੋਂ ਪੀੜਤ ਸਨ।

ਇਹ ਵੀ ਪੜ੍ਹੋ: ਲੁਧਿਆਣਾ 'ਚ ਕਾਰੋਬਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ