ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਭੇਜਿਆ ਗਿਆ ਡਿਬਰੂਗੜ੍ਹ ਜੇਲ੍ਹ
ਪਪਲਪ੍ਰੀਤ ਸਿੰਘ ਨੇ ਕਿਹਾ ਕਿ ਮੈਂ ਚੜ੍ਹਦੀਕਲਾ 'ਚ ਹਾਂ
ਚੰਡੀਗੜ੍ਹ: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪਪਲਪ੍ਰੀਤ ਸਿੰਘ ਨੂੰ ਮੰਗਲਵਾਰ ਸਵੇਰੇ 5.45 ਵਜੇ ਅਸਾਮ ਭੇਜ ਦਿੱਤਾ ਗਿਆ। ਉੱਥੇ ਉਸ ਨੂੰ ਅੰਮ੍ਰਿਤਪਾਲ ਸਿੰਘ ਦੇ 8 ਹੋਰ ਸਾਥੀਆਂ ਸਮੇਤ ਡਿਬਰੂਗੜ੍ਹ ਜੇਲ੍ਹ ਵਿਚ ਰੱਖਿਆ ਜਾਵੇਗਾ। ਪੰਜਾਬ ਪੁਲਿਸ ਨੇ ਪਪਲਪ੍ਰੀਤ ਖਿਲਾਫ ਨੈਸ਼ਨਲ ਸਕਿਉਰਿਟੀ ਐਕਟ (ਐਨਐਸਏ) ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਸੋਨੀਪਤ 'ਚ ਸ਼ਰੇਆਮ ਗੁੰਡਾਗਰਦੀ, ਜ਼ਮਾਨਤ 'ਤੇ ਬਾਹਰ ਆਏ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ
ਸਵੇਰੇ 4.50 ਵਜੇ ਪੁਲਿਸ ਪਪਲਪ੍ਰੀਤ ਨੂੰ ਲੈ ਕੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੀ। ਫਲਾਈਟ ਸਵੇਰੇ 5.45 ਵਜੇ ਅਸਮ ਲਈ ਰਵਾਨਾ ਹੋਈ। ਇਸ ਦੌਰਾਨ ਮੀਡੀਆ ਦੇ ਸਵਾਲਾਂ 'ਤੇ ਪਪਲਪ੍ਰੀਤ ਸਿੰਘ ਨੇ ਕਿਹਾ ਕਿ ਮੈਂ ਚੜ੍ਹਦੀਕਲਾ 'ਚ ਹਾਂ। ਪੁਲਿਸ ਨੇ ਜੋ ਕਿਹਾ ਸੱਚ ਹੈ। ਇਹ ਗ੍ਰਿਫਤਾਰੀ ਕੱਲ੍ਹ ਹੀ ਹੋਈ ਸੀ। ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪਪਲਪ੍ਰੀਤ ਨੂੰ ਸੋਮਵਾਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ ਅੰਮ੍ਰਿਤਸਰ ਦੇ ਕੱਥੂਨੰਗਲ ਤੋਂ ਫੜਿਆ ਗਿਆ ਸੀ।
ਇਹ ਵੀ ਪੜ੍ਹੋ: ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਨੇ ਭੇਜਿਆ ਸੰਮਨ, ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਹੋਵੇਗੀ ਪੁੱਛਗਿੱਛ
ਆਈਜੀਪੀ ਸੁਖਚੈਨ ਗਿੱਲ ਨੇ ਕਿਹਾ ਕਿ ਪੁਲਿਸ ਟੀਮਾਂ ਚੱਲ ਰਹੇ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਕੁਝ ਅਹਿਮ ਸੁਰਾਗਾਂ 'ਤੇ ਕਾਰਵਾਈ ਕਰ ਰਹੀਆਂ ਸਨ। ਉਹਨਾਂ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਪ੍ਰਭਾਵਸ਼ਾਲੀ ਕਦਮ ਚੁੱਕਦਿਆਂ ਅੰਮ੍ਰਿਤਪਾਲ ਸਿੰਘ ਦੇ ਮੁੱਖ ਸਾਥੀ ਪਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਮੁਲਜ਼ਮ ਪਪਲਪ੍ਰੀਤ ਸਿੰਘ ਪੰਜਾਬ ਪੁਲਿਸ ਨੂੰ ਛੇ ਅਪਰਾਧਿਕ ਮਾਮਲਿਆਂ ਵਿਚ ਲੋੜੀਂਦਾ ਸੀ।