ਪੰਜਾਬ ਦੇ ਕਿਸਾਨਾਂ ਨੂੰ ਰਾਹਤ ਦੇਣ ਵਾਲੇ ਕੇਂਦਰ ਦੇ ਫੈਸਲੇ ਦੀ ਭਾਜਪਾ ਆਗੂ ਅੰਕਿਤ ਬਾਂਸਲ ਨੇ ਕੀਤੀ ਸ਼ਲਾਘਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ, ਫਸਲਾਂ ਦੇ ਨੁਕਸਾਨ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ 

Ankit Bansal

ਮੋਹਾਲੀ :  ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਕਾਰਨ ਹੋਏ ਕਣਕ ਦੀ ਫਸਲ ਦੇ ਨੁਕਸਾਨ ਦੇ ਚਲਦਿਆਂ ਪੰਜਾਬ ਸਰਕਾਰ ਤੋਂ ਬਾਅਦ ਕੇਂਦਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਕੇਂਦਰ ਸਰਕਾਰ ਨੇ ਕਣਕ ਦੀ ਖਰੀਦ ਸ਼ਰਤਾਂ 'ਚ ਢਿੱਲ ਦੇਣ ਦਾ ਐਲਾਨ ਕੀਤਾ ਹੈ। 

ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਭਾਜਪਾ ਆਗੂ ਅੰਕਿਤ ਬਾਂਸਲ ਨੇ ਸ਼ਲਾਘਾ ਕੀਤੀ ਹੈ। ਇੱਕ ਟਵੀਟ ਕਰਦਿਆਂ ਉਨ੍ਹਾਂ ਲਿਖਿਆ, ''ਸੁੱਕੇ ਅਤੇ ਟੁੱਟੇ ਅਨਾਜ ਦੀ ਸੀਮਾ ਨੂੰ 6% ਤੋਂ 18% ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਧੰਨਵਾਦ। ਇਸ ਨਾਲ ਪਹਿਲਾਂ ਹੀ ਬੇਮੌਸਮੀ ਬਰਸਾਤ ਕਾਰਨ ਪ੍ਰਭਾਵਤ ਹੋਈਆਂ ਫਸਲਾਂ ਦੇ ਨੁਕਸਾਨ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।''

ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਮੰਡੀਆਂ ਵਿਚ ਆਉਣ ਵਾਲੀ ਸਾਰੀ ਕਣਕ ਦੀ ਖਰੀਦ ਕਰੇਗੀ। ਕੇਂਦਰ ਨੇ ਸੁੰਗੜੇ ਅਤੇ ਟੁੱਟੇ ਦਾਣੇ ’ਚ 18 ਫੀਸਦੀ ਤੱਕ ਦੀ ਛੋਟ ਦਿੱਤੀ ਹੈ।