ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਅਜਾਇਬ ਘਰ ਲੋਕਾਂ ਨੂੰ ਕੀਤਾ ਸਮਰਪਿਤ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਆਨੰਦਪੁਰ ਸਾਹਿਬ ਪਹੁੰਚੇ ਮੁੱਖ ਮੰਤਰੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ। ਉਹਨਾਂ ਨੇ ਇੱਥੇ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਭੋਰਾ ਸਾਹਿਬ ਵਿਖੇ ਮੱਥਾ ਟੇਕਿਆ। ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਤੇਗ ਬਹਾਦਰ ਜੀ ਅਜਾਇਬ ਘਰ ਸਿੱਖ ਸੰਗਤਾਂ ਨੂੰ ਸਮਰਪਿਤ ਕੀਤਾ ਹੈ।
ਇਹ ਵੀ ਪੜ੍ਹੋ: 1984 ਸਿੱਖ ਨਸਲਕੁਸ਼ੀ: CBI ਨੇ ਲਿਆ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਆਵਾਜ਼ ਦਾ ਨਮੂਨਾ
ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, “ਤਿਆਗ ਵੈਰਾਗ ਤੇ ਧਰਮ ਹਿੱਤ ਬਲੀਦਾਨ ਦੀ ਅਨੋਖੀ ਮਿਸਾਲ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨੂੰ ਸਮਰਪਿਤ ਅਜਾਇਬ ਘਰ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਉਦਘਾਟਨ ਕਰਨ ਦਾ ਮਾਣ ਮਹਿਸੂਸ ਹੋਇਆ…ਗੁਰੂ ਸਾਹਿਬ ਦਾ ਬਹੁਤ ਧੰਨਵਾਦ ਇਹ ਸੇਵਾ ਮੇਰੇ ਹਿੱਸੇ ਆਈ…।ਇਹ ਅਜਾਇਬ ਘਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵਡਮੁੱਲਾ ਖ਼ਜ਼ਾਨਾ ਹੋਵੇਗਾ…”।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਬਣਾਏ ਜਾ ਰਹੇ ਪੰਜ ਪਿਆਰਾ ਪਾਰਕ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਉਹਨਾਂ ਕਿਹਾ ਕਿ ਪਾਰਕ ਵਿਚ ਲਗਾਏ ਜਾ ਰਹੇ ਰੁੱਖ ਅਤੇ ਪੌਦੇ ਉਹ ਸਾਰੇ ਹਨ ਜਿਨ੍ਹਾਂ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਜ਼ਿਕਰ ਹੈ।
ਇਹ ਵੀ ਪੜ੍ਹੋ: ਉੱਤਰਾਖੰਡ ਦੇ ਜੰਗਲਾਂ 'ਚ ਟੈਂਟ ਲਗਾ ਕੇ ਰਹਿੰਦਾ ਮਿਲਿਆ ਸਵੀਡਨ ਦਾ ਨਾਗਰਿਕ
ਭਗਵੰਤ ਮਾਨ ਨੇ ਕਿਹਾ ਕਿ ਰੋਪੜ ਚਮਕੌਰ ਸਾਹਿਬ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਦੇ ਇਲਾਕੇ ਨੂੰ ਸੈਰ-ਸਪਾਟੇ ਦੇ ਦ੍ਰਿਸ਼ਟੀਕੋਣ ਤੋਂ ਇਸ ਤਰ੍ਹਾਂ ਵਿਕਸਤ ਕੀਤਾ ਜਾਵੇਗਾ ਕਿ ਸੈਲਾਨੀ ਇੱਥੇ ਆ ਕੇ ਰੁਕਣ। ਉਹਨਾਂ ਕਿਹਾ ਕਿ ਹਿਮਾਚਲ ਵਿਚ ਕੁੱਲੂ ਮਨਾਲੀ, ਮਾਤਾ ਨੈਣਾ ਦੇਵੀ ਆਦਿ ਸੈਰ-ਸਪਾਟਾ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਵਾਲਿਆਂ ਨੂੰ ਖਾਲਸੇ ਦੀ ਪਵਿੱਤਰ ਧਰਤੀ ਵੱਲ ਆਕਰਸ਼ਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਕਿੰਗਜ਼ ਦੇ ਕਪਤਾਨ ਸ਼ਿਖਰ ਧਵਨ ਨੂੰ ਹੋਇਆ ਪਿਆਰ, ਫੈਨ ਨੇ ਪੁੱਛਿਆ ਵਿਆਹ ਕਦੋਂ ਕਰੋਗੇ?
ਉਹਨਾਂ ਕਿਹਾ ਕਿ ਇੱਥੇ ਸੈਰ ਸਪਾਟੇ ਨੂੰ ਵਿਕਸਤ ਕਰਨ ਲਈ ਕਈ ਹੋਰ ਯੋਜਨਾਵਾਂ ਪਾਈਪਲਾਈਨ ਵਿਚ ਹਨ। ਉਹਨਾਂ ਨੇ ਸਾਬਕਾ ਸਰਕਾਰਾਂ ’ਤੇ ਇਲਜ਼ਾਮ ਲਾਇਆ ਕਿ ਅਕਾਲੀ ਤੇ ਕਾਂਗਰਸ ਸਰਕਾਰਾਂ ਨੇ ਸੈਰ ਸਪਾਟੇ ਦੇ ਨਜ਼ਰੀਏ ਤੋਂ ਇਲਾਕੇ ਦੇ ਵਿਕਾਸ ਲਈ ਕੋਈ ਉਪਰਾਲਾ ਨਹੀਂ ਕੀਤਾ। ਸਗੋਂ ਅਕਾਲੀ ਦਲ ਨੇ ਪੰਥ ਦੇ ਨਾਂ 'ਤੇ ਕਮਾਈ ਲੁੱਟੀ ਹੈ।