ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਦੀ Habeas corpus ਮਾਮਲੇ ’ਚ ਹੋਈ ਸੁਣਵਾਈ, ਪੰਜਾਬ ਸਰਕਾਰ ਵਲੋਂ ਜਵਾਬ ਦਾਖਲ
ਪੰਜਾਬ ਸਰਕਾਰ ਵੱਲੋਂ NSA ਮਾਮਲਿਆਂ ਸਬੰਧੀ ਸਲਾਹਕਾਰ ਬੋਰਡ ਦਾ ਗਠਨ
Punjab and Haryana High Court
ਚੰਡੀਗੜ੍ਹ: ਅੰਮ੍ਰਿਤਪਾਲ ਸਿੰਘ ਦੇ ਸੱਤ ਸਮਰਥਕਾਂ ਦੀ ਹੈਬੀਅਸ ਕਾਰਪਸ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਪੰਜਾਬ ਸਰਕਾਰ ਨੇ ਇਸ ਮਾਮਲੇ ਵਿਚ ਆਪਣਾ ਜਵਾਬ ਦਾਇਰ ਕਰ ਦਿੱਤਾ ਹੈ ਜਦਕਿ ਕੇਂਦਰ ਵੱਲੋਂ ਜਵਾਬ ਦਾਇਰ ਹੋਣਾ ਬਾਕੀ ਹੈ। NSA ਮਾਮਲੇ 'ਚ ਅਦਾਲਤ ਨੇ ਭਾਰਤ ਸਰਕਾਰ ਤੋਂ ਜਵਾਬ ਮੰਗਿਆ ਹੈ। ਅਤੇ ਅਗਲੀ ਸੁਣਵਾਈ 24 ਅਪ੍ਰੈਲ ਨੂੰ ਹੋਵੇਗੀ।
ਇਹ ਵੀ ਪੜ੍ਹੋ: ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ
ਪੰਜਾਬ ਸਰਕਾਰ ਵੱਲੋਂ ਦਾਇਰ ਹਲਫ਼ਨਾਮੇ ਵਿਚ ਕਿਹਾ ਗਿਆ ਹੈ ਕਿ ਇਸ ਮਾਮਲੇ ਵਿਚ ਪਟੀਸ਼ਨ ਦਾਇਰ ਕਰਨ ਵਾਲੇ ਸਾਰੇ ਵਿਅਕਤੀ ਅੰਮ੍ਰਿਤਪਾਲ ਦੇ ਸਾਥੀ ਹਨ। ਸਰਕਾਰ ਨੇ ਬਾਜੇਕੇ ਅਤੇ ਹੋਰਨਾਂ ਸਬੰਧੀ ਵੀ ਜਵਾਬ ਦਾਇਰ ਕੀਤਾ ਹੈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਐਨਐਸਏ ਮਾਮਲਿਆਂ ਸਬੰਧੀ ਇਕ ਸਲਾਹਕਾਰ ਬੋਰਡ ਦਾ ਗਠਨ ਕੀਤਾ ਗਿਆ ਹੈ। ਦਲਜੀਤ ਕਲਸੀ ਦੀ ਅਪੀਲ ਬੋਰਡ ਕੋਲ ਪੈਂਡਿੰਗ ਹੈ।