Farmers Protest: ਸ਼ੰਭੂ ਬਾਰਡਰ ਤੇ ਕਿਸਾਨਾਂ ਦੇ ਟੈਂਟਾਂ ਨੂੰ ਲੱਗੀ ਅੱਗ, ਸਮਾਨ ਸੜ ਕੇ ਸੁਆਹ
ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
Farmers Protest: ਚੰਡੀਗੜ੍ਹ - ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ 'ਤੇ ਕਿਸਾਨਾਂ ਦੇ ਟੈਂਟਾਂ ਨੂੰ ਅਚਾਨਕ ਅੱਗ ਲੱਗ ਗਈ। ਜਿਵੇਂ ਹੀ ਕਿਸਾਨਾਂ ਨੂੰ ਇਸ ਦੀ ਜਾਣਕਾਰੀ ਮਿਲੀ ਤਾਂ ਹਲਚਲ ਮਚ ਗਈ। ਕਿਸਾਨਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਅੱਗ ਇੰਨੀ ਭਿਆਨਕ ਸੀ ਕਿ ਇਕ ਟਰੈਕਟਰ-ਟਰਾਲੀ ਅਤੇ 4 ਟੈਂਟ ਸੜ ਕੇ ਸੁਆਹ ਹੋ ਗਏ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।
ਦੂਜੇ ਪਾਸੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਹੁਸ਼ਿਆਰਪੁਰ ਤੋਂ ਜਥੇਬੰਦੀਆਂ ਦੇ ਗਰੁੱਪ ਦੀ ਟਰੈਕਟਰ-ਟਰਾਲੀ ਸੜ ਕੇ ਸੁਆਹ ਹੋ ਗਈ। ਅਫਵਾਹਾਂ ਨਾ ਫੈਲਾਉਣ ਦੀ ਅਪੀਲ ਹੈ। ਅੱਗ ਲੱਗਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਇਸ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ।
ਸ਼ੰਭੂ ਬਾਰਡਰ 'ਤੇ ਅੱਗ ਲੱਗਦੇ ਹੀ ਕਿਸਾਨ ਇਕਜੁੱਟ ਹੋ ਗਏ। ਇੱਕ ਕਿਸਾਨ ਨੂੰ ਪਾਈਪ ਨਾਲ ਅੱਗ ਬੁਝਾਉਂਦੇ ਦੇਖਿਆ ਗਿਆ ਜਦੋਂ ਕਿ ਕਈ ਬਾਲਟੀਆਂ ਨਾਲ ਅੱਗ 'ਤੇ ਕਾਬੂ ਪਾ ਰਹੇ ਸਨ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਕਾਫ਼ੀ ਦੇਰ ਬਾਅਦ ਮੌਕੇ 'ਤੇ ਪਹੁੰਚੀਆਂ। ਕਿਸਾਨਾਂ ਨੇ ਰੋਸ ਪ੍ਰਗਟ ਕੀਤਾ।