Punjab News: ਪੰਜਾਬ ਦੇ ਇਕ ਹੋਰ ਆਈਏਐਸ ਅਧਿਕਾਰੀ ਕਰਨੈਲ ਸਿੰਘ ਨੇ ਦਿਤਾ ਅਸਤੀਫ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਨ੍ਹਾਂ ਦੀ ਸੇਵਾ ਮੁਕਤੀ ਸਤੰਬਰ ਮਹੀਨੇ ਹੋਣੀ ਹੈ

Another IAS officer of Punjab resigned

Punjab News: ਆਈਏਐੱਸ ਪਰਮਪਾਲ ਕੌਰ ਤੋਂ ਬਾਅਦ ਹੁਣ ਪੰਜਾਬ ਦੇ 2015 ਬੈਚ ਦੇ ਇਕ ਹੋਰ ਆਈਏਐਸ ਅਧਿਕਾਰੀ ਕਰਨੈਲ ਸਿੰਘ ਨੇ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਸੇਵਾ ਮੁਕਤੀ ਸਤੰਬਰ ਮਹੀਨੇ ਹੋਣੀ ਹੈ। ਮੁੱਖ ਸਕੱਤਰ ਨੂੰ ਭੇਜੇ ਅਸਤੀਫ਼ੇ ਵਿਚ ਭਾਵੇਂ ਉਨ੍ਹਾਂ ਨੇ ਕੋਈ ਕਾਰਨ ਨਹੀਂ ਲਿਖਿਆ ਪਰੰਤੂ ਉਨ੍ਹਾਂ ਨੂੰ ਜਲੰਧਰ ਦੇ ਡਿਪਟੀ ਕਮਿਸ਼ਨਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਦੋ ਮਹੀਨੇ ਤੋਂ ਨਵੀਂ ਪੋਸਟਿੰਗ ਨਹੀਂ ਸੀ ਮਿਲੀ।

ਇਸ ਕਾਰਨ ਉਹ ਪ੍ਰੇਸ਼ਾਨ ਦੱਸੇ ਜਾਂਦੇ ਸਨ। ਦਸਣਯੋਗ ਹੈ ਕਿ ਕਰਨੈਲ ਸਿੰਘ ਵੱਖ-ਵੱਖ ਅਹੁਦਿਆਂ ’ਤੇ ਕੰਮ ਕਰ ਚੁਕੇ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਸਾਬਕਾ ਮੁੱਖ ਸਕੱਤਰ ਵੀ ਕੇ ਜੰਜੂਆ ਨੇ ਕੀਤੀ ਸੀ। ਬਾਅਦ ਵਿਚ ਉਨ੍ਹਾਂ ਨੂੰ ਕਪੂਰਥਲਾ ਵਿਚ ਡਿਪਟੀ ਕਮਿਸ਼ਨਰ ਵੀ ਨਿਯੁਕਤ ਕੀਤਾ ਗਿਆ ਸੀ ਪਰ ਜਦੋਂ ਉਨ੍ਹਾਂ ਨੂੰ 30 ਜਨਵਰੀ ਨੂੰ ਉੱਥੋਂ ਹਟਾ ਦਿਤਾ ਗਿਆ ਤਾਂ ਉਨ੍ਹਾਂ ਨੂੰ ਕੋਈ ਤਾਇਨਾਤੀ ਨਹੀਂ ਦਿਤੀ ਗਈ।  

(For more Punjabi news apart from Karnail Singh, another IAS officer of Punjab resigned, stay tuned to Rozana Spokesman)