Amritsar News: ANTF ਤੇ ਰੇਂਜ ਬਾਰਡਰ ਨੇ 18.227 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਨੂੰ ਕੀਤਾ ਕਾਬੂ

ਏਜੰਸੀ

ਖ਼ਬਰਾਂ, ਪੰਜਾਬ

ਪਾਕਿਸਤਾਨ-ਅਧਾਰਤ ਨਸ਼ਾ ਤਸਕਰ ਬਿੱਲਾ ਨਾਲ ਜੁੜਿਆ ਹੋਇਆ ਹੈ ਮੁਲਜ਼ਮ 

Amritsar

 

Amritsar News: ਇੱਕ ਸੁਚੱਜੇ ਤਾਲਮੇਲ ਵਾਲੇ ਆਪ੍ਰੇਸ਼ਨ ਵਿੱਚ ਐਂਟੀ-ਨਾਰਕੋਟਿਕਸ ਟਾਸਕ ਫੋਰਸ ਅਤੇ ਬਾਰਡਰ ਰੇਂਜ, ਅੰਮ੍ਰਿਤਸਰ ਨੇ ਅੰਮ੍ਰਿਤਸਰ ਦੇ ਪਿੰਡ ਖੈਰਾ ਦੇ ਹੀਰਾ ਸਿੰਘ ਉਰਫ਼ ਹੀਰਾ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਕੋਲੋਂ 18.227 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਸਕਰ ਹੀਰਾ ਸਿੰਘ ਅਤੇ ਉਸ ਦਾ ਸਾਥੀ ਕੁਲਵਿੰਦਰ ਸਿੰਘ ਉਰਫ਼ ਕਿੰਦਾ ਪਿੰਡ ਦਾਉਕੇ, ਥਾਣਾ ਘਰਿੰਡਾ ਦੇ ਰਹਿਣ ਵਾਲੇ ਹਨ। ਉਹ ਦੋਵੇਂ ਪਾਕਿਸਤਾਨ-ਅਧਾਰਤ ਨਸ਼ਾ ਤਸਕਰ ਬਿੱਲਾ ਨਾਲ ਜੁੜੇ ਹੋਏ ਸਨ। ਉਹ ਸਰਹੱਦ ਪਾਰ ਤੋਂ ਹੈਰੋਇਨ ਦੀ ਤਸਕਰੀ ਕਰ ਰਹੇ ਸਨ ਅਤੇ ਤਸਕਰ ਦੇ ਨਿਰਦੇਸ਼ਾਂ ਅਨੁਸਾਰ ਇਸ ਦੀ ਸਪਲਾਈ ਕਰ ਰਹੇ ਸਨ।

ਪੁਲਿਸ ਵਲੋਂ ਤਸਕਰ ਕੁਲਵਿੰਦਰ ਸਿੰਘ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਅਤੇ ਪੂਰੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਹੋਰ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਦੀ ਨਸ਼ਿਆਂ ਵਿਰੁਧ ਜੰਗ ਨਿਰੰਤਰ ਜਾਰੀ ਹੈ, ਜੋ ਸੂਬੇ ਲਈ ਇੱਕ ਸੁਰੱਖਿਅਤ ਅਤੇ ਨਸ਼ਾ-ਮੁਕਤ ਭਵਿੱਖ ਨੂੰ ਯਕੀਨੀ ਬਣਾਉਂਦੀ ਹੈ।