ਸਾਰੇ ਪੰਜਾਬ ਵਿੱਚ ਰਾਤ ਨੂੰ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ: ਡੀਜੀਪੀ ਗੌਰਵ ਯਾਦਵ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਪੁਲਿਸ ਦਾ ਕੋਈ ਵੀ ਮੁਲਾਜ਼ਮ ਡਰੱਗ ਵਿੱਚ ਪਾਇਆ ਗਿਆ ਤਾਂ ਉਸ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ-ਡੀਜੀਪੀ

Checks are being carried out by setting up checkpoints at night all over Punjab: DGP Gaurav Yadav

ਜਲੰਧਰ: ਪੰਜਾਬ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ।ਪੰਜਾਬ ਪੁਲਿਸ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆ ਵਿੱਚ ਰਾਤ ਨੂੰ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਜਲੰਧਰ ਵਿਖੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ  ਪਹੁੰਚੇ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਵਿਸਾਖੀ ਨੂੰ ਮੱਦੇਨਜ਼ਰ ਵੀ ਵਾਹਨ ਚੈੱਕ ਕੀਤੇ ਜਾ ਰਹੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਪਾਕਿਸਤਾਨ ਵਿਚਲੀ ਆਈਐਸਆਈ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸ ਲਈ ਅਸੀ ਪੂਰੀ ਤਰ੍ਹਾਂ ਸਾਵਧਾਨ ਹਾਂ। ਉਨ੍ਹਾਂ ਨੇਕਿਹਾ ਹੈ ਕਿ ਸਾਡਾ ਸਾਰੀਆਂ ਏਜੰਸੀਆਂ ਨਾਲ ਤਾਲਮੇਲ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਨਸ਼ਾ ਤਸਕਰ ਫੜਨ ਨਾਲ ਡਰੱਗ ਦੀ ਕੀਮਤ ਵੱਧ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਨਸ਼ੇ ਦੀ ਚੇਨ ਨੂੰ ਖਤਮ ਕਰਕੇ ਰਹੇਗੀ।

ਗੌਰਵ ਯਾਦਵ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਾਡਾ ਸਹਿਯੋਗ ਦਿਓ ਅਤੇ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਪੰਜਾਬ ਪੁਲਿਸ ਦਾ ਕੋਈ ਵੀ ਮੁਲਾਜ਼ਮ ਡਰੱਗ ਵਿੱਚ ਪਾਇਆ ਗਿਆ ਤਾਂ ਉਸ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।