Punjab News: ਪਟਿਆਲਾ ’ਚ ਦੇਰ ਰਾਤ ਚੱਲੀਆਂ ਗੋਲੀਆਂ, ਇੱਕ ਵਿਅਕਤੀ ਦੀ ਮੌਤ

ਏਜੰਸੀ

ਖ਼ਬਰਾਂ, ਪੰਜਾਬ

ਪੁਲਿਸ ਵਲੋਂ ਮਾਮਲੇ ਦੀ ਕੀਤੀ ਜਾ ਰਹੀ ਜਾਂਚ

Punjab News

 

Patiala News: ਪਟਿਆਲਾ ਦੇ ਰੇਲਵੇ ਸਟੇਸ਼ਨ ਕੋਲ ਇਕ ਦੁਕਾਨ ਦੇ ਵਿਚ ਮਹਿੰਦਰ ਮਾਮੂ ਨਾਂ ਦੇ ਵਿਅਕਤੀ ਦਾ ਗੋਲੀਆਂ ਮਾਰ ਕੇ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਮਾਮੂਲੀ ਤਕਰਾਰ ਤੋਂ ਬਾਅਦ ਇਕ ਨੌਜਵਾਨ ਨੇ ਮਹਿੰਦਰ ਸਿੰਘ 'ਤੇ  ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ DSP ਸਿਟੀ-1 ਸਤਨਾਮ ਸਿੰਘ ਥਾਣਾ ਕੋਤਵਾਲੀ ਦੇ SHO ਜਸਪ੍ਰੀਤ ਸਿੰਘ ਕਾਹਲੋਂ ਅਤੇ ਥਾਣਾ ਸਿਵਲ ਲਾਈਨ ਦੇ SHO ਅੰਮ੍ਰਿਤ ਬੀਰ ਸਿੰਘ ਚਹਿਲ ਮੌਕੇ 'ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਤਲ ਕਰਨ ਵਾਲਿਆਂ ਖ਼ਿਲਾਫ ਕੇਸ ਦਰਜ ਕਰ ਕੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।