Punjab News: ਪਪਲਪ੍ਰੀਤ ਸਿੰਘ ਨੂੰ ਅੱਜ ਅਜਨਾਲਾ ਅਦਾਲਤ ਵਿਚ ਕੀਤਾ ਜਾਵੇਗਾ ਪੇਸ਼
ਬੀਤੀ 9 ਅਪ੍ਰੈਲ ਨੂੰ ਪਪਲਪ੍ਰੀਤ 'ਤੇ ਲੱਗੀ NSA ਦੀ ਮਿਆਦ ਹੋਈ ਸੀ ਖ਼ਤਮ
Pappalpreet Singh will be produced in Ajnala court today
Punjab News: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪਪਲਪ੍ਰੀਤ ਸਿੰਘ ਨੂੰ ਅੱਜ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਬੀਤੀ ਰਾਤ ਪੰਜਾਬ ਪੁਲਿਸ ਪਪਲਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਲੈ ਕੇ ਪਹੁੰਚੀ। ਇਸ ਦੌਰਾਨ ਅੰਮ੍ਰਿਤਸਰ ਏਅਰਪੋਰਟ ਤੋਂ ਕੁੱਝ ਤਸਵੀਰਾਂ ਵੀ ਸਾਹਮਣੇ ਆਈਆਂ।
ਦੱਸ ਦੇਈਏ ਕਿ ਪਪਲਪ੍ਰੀਤ ਸਿੰਘ ਡਿਬਰੂਗੜ੍ਹ ਜੇਲ ਵਿਚ ਬੰਦ ਸੀ। 9 ਅਪ੍ਰੈਲ ਨੂੰ ਉਸ ਉੱਤੇ ਲਗਾਈ ਗਈ NSA ਦੀ ਮਿਆਦ ਖ਼ਤਮ ਹੋ ਗਈ ਸੀ।