ਮਈ 'ਚ ਕਰਜ਼ਾ ਰਾਹਤ ਵਾਸਤੇ 3.26 ਲੱਖ ਸੀਮਾਂਤ ਕਿਸਾਨਾਂ ਦੀ ਸ਼ਨਾਖ਼ਤ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਾਹਤ ਵੰਡ 'ਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਵਲੋਂ ਮੰਤਰੀਆਂ ਨੂੰ ਸਮਾਰੋਹ ਕਰਨ ਦੇ ਨਿਰਦੇਸ਼ 

Captain Amarinder Singh

ਚੰਡੀਗੜ੍ਹ,ਇਸ ਸਾਲ ਨਵੰਬਰ ਤੋਂ ਪਹਿਲਾਂ 10.25 ਲੱਖ ਕਿਸਾਨਾਂ ਨੂੰ ਖੇਤੀ ਕਰਜ਼ਾ ਮਾਫ਼ੀ ਦੀ ਸਮੁੱਚੀ ਪ੍ਰਕਿਰਆਿ ਹੇਠ ਲਿਆਉਣ ਦੀਆਂ ਕੋਸ਼ਿਸਾਂ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਨੇ ਮਈ ਮਹੀਨੇ ਵਿਚ ਕਿਸਾਨਾਂ ਨੂੰ ਕਰਜ਼ਾ ਰਾਹਤ ਦੇਣ ਦੇ ਵਾਸਤੇ 3.26 ਲੱਖ ਸੀਮਾਂਤ ਕਿਸਾਨਾਂ ਦੀ ਸ਼ਨਾਖ਼ਤ ਕਰ ਲਈ ਹੈ। ਇਸ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਹਿਕਾਰੀ ਬੈਂਕਾਂ ਤੋਂ ਕਰਜ਼ਾ ਲੈਣ ਵਾਲਿਆਂ ਕਿਸਾਨਾਂ ਦਾ ਕਰਜ਼ਾ ਮੁਆਫੀ ਵਾਸਤੇ ਸ਼ਨਾਖਤ ਕੀਤੇ ਲਾਭਪਾਤਰੀਆਂ ਨੂੰ ਤੇਜ਼ੀ ਨਾਲ ਰਾਹਤ ਮੁਹਈਆ ਕਰਵਾਉਣ ਲਈ ਤਹਿਸੀਲ ਪੱਧਰ 'ਤੇ

ਸਮਾਰੋਹ ਕਰਵਾਉਣ ਦੇ ਨਿਰਦੇਸ਼ ਦਿਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਤਹਿਸੀਲ ਪੱਧਰੀ ਸਮਾਰੋਹਾਂ ਦੌਰਾਨ ਮੰਤਰੀ ਅਤੇ ਵਿਧਾਇਕ ਲਾਭਪਾਤਰੀਆਂ ਨੂੰ ਕਰਜ਼ਾ ਮਾਫ਼ੀ ਸਰਟੀਫਿਫ਼ੇਟ ਤਕਸੀਮ ਕਰਨਗੇ। ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਦਸਿਆ ਕਿ ਸਹਿਕਾਰੀ ਸੰਸਥਾਵਾਂ ਤੋਂ ਕਰਜ਼ਾ ਲੈਣ ਵਾਲੇ 2.02 ਲੱਖ ਸੀਮਾਂਤ ਕਿਸਾਨਾਂ ਨੂੰ ਕਰਜ਼ਾ ਰਾਹਤ ਮੁਹਈਆ ਕਰਵਾ ਦਿਤੀ ਹੈ ਜਿਸ ਦੀ ਰਾਸ਼ੀ 999.97 ਲੱਖ ਬਣਦੀ ਹੈ। ਇਹ ਰਾਸ਼ੀ ਪਿਛਲੇ ਸਾਲ 17 ਅਕਤੂਬਰ ਨੂੰ ਸਰਕਾਰ ਵਲੋਂ ਨੋਟੀਫ਼ਾਈ ਕੀਤੀ ਸਕੀਮ ਹੇਠ ਜਾਰੀ ਕੀਤੀ ਗਈ ਹੈ।