ਜ਼ਿਲ੍ਹੇ 'ਚ 7,47,879 ਮੀਟਰਕ ਟਨ ਕਣਕ ਦੀ ਹੋਈ ਆਮਦ: ਡਿਪਟੀ ਕਮਿਸ਼ਨਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਿਲ੍ਹੇ 'ਚ 7,47,879 ਮੀਟਰਕ ਟਨ ਕਣਕ ਦੀ ਹੋਈ ਆਮਦ: ਡਿਪਟੀ ਕਮਿਸ਼ਨਰ

1

ਫਿਰੋਜ਼ਪੁਰ 11 ਮਈ (ਜਗਵੰਤ ਸਿੰਘ ਮੱਲ੍ਹੀ): ਡਿਪਟੀ ਕਮਿਸ਼ਨਰ ਸਰਦਾਰ ਕੁਲਵੰਤ ਸਿੰਘ ਨੇ ਦਸਿਆ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਵਲੋਂ ਦਿਤੀਆਂ ਗਈਆਂ ਹਦਾਇਤਾਂ ਮੁਤਾਬਿਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਲਗਾਤਾਰ ਖ਼ਰੀਦ ਕੀਤੀ ਜਾ ਰਹੀ ਹੈ। ਸਾਰੀ ਖ਼ਰੀਦ ਪ੍ਰ੍ਰਕ੍ਰਿਆ ਤਸੱਲੀ ਬਖ਼ਸ਼ ਢੰਗ ਨਾਲ ਜਾਰੀ ਹੈ। ਡਿਪਟੀ ਕਮਿਸ਼ਨਰ ਨੇ ਦਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਐਤਵਾਰ ਸ਼ਾਮ ਤੱਕ 7 ਲੱਖ 47 ਹਜ਼ਾਰ 879 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ।

ਏਜੰਸੀਆਂ ਵਲੋਂ 746851 ਮੀਟਰਕ ਟਨ ਕਣਕ ਦੀ ਕੀਤੀ ਗਈ ਖ਼ਰੀਦ

1

ਜਿਸ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 7 ਲੱਖ 46 ਹਜ਼ਾਰ 851 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਸੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿਤੀ ਜਾ ਰਹੀ ਹੈ ਅਤੇ ਕਿਸਾਨਾਂ ਵਾਸਤੇ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 260218 ਮੀਟਰਕ ਟਨ, ਐਫ਼.ਸੀ.ਆਈ ਵਲੋਂ 22773 ਮੀਟਰਕ ਟਨ, ਮਾਰਕਫ਼ੈੱਡ ਵਲੋਂ 188025 ਮੀਟਰਕ ਟਨ, ਪਨਸਪ ਵਲੋਂ 145413 ਮੀਟਰਕ ਟਨ, ਪੰਜਾਬ ਵੇਅਰ ਹਾਊਸ ਵਲੋਂ 118952 ਮੀਟਰਕ ਟਨ ਅਤੇ ਵਪਾਰੀਆਂ ਵਲੋਂ 5470 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸੇ ਦੌਰਾਨ 88 ਫ਼ੀ ਸਦੀ ਕਣਕ ਦੀ ਲਿਫ਼ਟਿੰਗ ਵੀ ਕੀਤੀ ਜਾ ਚੁੱਕੀ ਹੈ।  ਉਨ੍ਹਾਂ ਆਖਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿਤੇ ਗਏ ਹਨ ਕਿ ਮਿਥੇ ਸਮੇਂ ਵਿਚ ਹੀ ਕਿਸਾਨਾਂ ਨੂੰ ਵੇਚੀ ਗਈ ਫ਼ਸਲ ਬਦਲੇ ਅਦਾਇਗੀ ਯਕੀਨੀ ਬਣਾਈ ਜਾਵੇ।