ਪਠਾਨਕੋਟ 'ਚ ਨਾਲੀ ’ਚੋਂ ਮਿਲਿਆ ਨਵਜੰਮੇ ਬੱਚੇ ਦਾ ਭਰੂਣ, ਫੈਲੀ ਸਨਸਨੀ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਮਲਾ ਦਰਜ ਕਰ ਲਿਆ ਗਿਆ ਹੈ। ਸੀ ਸੀ ਟੀ ਵੀ ਦੀ ਮਦਦ ਨਾਲ ਆਰੋਪੀ ਦੀ ਤਲਾਸ਼ ਕੀਤੀ ਜਾਵੇਗੀ। 

File Photo

ਪਠਾਨਕੋਟ (ਗੁਰਪ੍ਰੀਤ ਮਹਿਤਾ) - ਪਠਾਨਕੋਟ ਵਿਚ ਪੈਂਦੀ ਹਾਊਸਿੰਗ ਬੋਰਡ ਕਲੋਨੀ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਮਹੱਲਾ ਵਾਸੀਆਂ ਨੇ ਨਾਲੀ ਵਿਚ ਪਿਆ ਨਵਜਾਤ ਬੱਚੇ ਦਾ ਭਰੂਣ ਦੇਖਿਆ ਜਿਸ ਦੇ ਚਲਦੇ ਇਸ ਭਰੂਣ ਦੀ ਖ਼ਬਰ ਅੱਗ ਦੀ ਤਰ੍ਹਾਂ ਫੈਲ ਗਈ। ਇਸ ਤੋਂ ਬਾਅਦ ਘਟਨਾ ਵਾਲੀ ਜਗ੍ਹਾ 'ਤੇ ਲੋਕਾਂ ਦੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ।

ਜਿਸ ਦੇ ਚਲਦੇ ਮਹੱਲਾ ਵਾਸੀਆਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਓਥੇ ਹੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚੀ ਅਤੇ ਭਰੂਣ ਨੂੰ ਕਬਜ਼ੇ ਵਿਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਜਾਣਕਾਰੀ ਦਿੰਦੇ ਹੋਏ, ਮਹੱਲਾ ਵਾਸੀਆਂ ਨੇ ਕਿਹਾ ਕਿ ਉਨਾਂ ਵਲੋਂ ਸਵੇਰੇ ਇਕ ਭਰੂਣ ਨਾਲੀ ਵਿਚ ਦੇਖਿਆ ਜਿਸ ਤੋਂ ਬਾਅਦ ਇਸ ਬਾਰੇ ਮਹੱਲੇ ਦੇ ਐਮ ਸੀ ਨੂੰ ਇਸ ਬਾਰੇ ਦੱਸਿਆ, ਜਿਸ ਦੇ ਚਲਦੇ ਐਮ ਸੀ ਨੇ ਪੁਲਿਸ ਨੂੰ ਸੂਚਿਤ ਕੀਤਾ।

ਜਿਸ ਤੋਂ ਬਾਦ ਪੁਲਿਸ ਨੇ ਮੌਕੇ ਤੇ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਓਥੇ ਹੀ ਪੁਲਿਸ ਨੇ ਕਿਹਾ ਕੀ ਨਵਜਾਤ ਭਰੂਣ ਮੁੰਡੇ ਦਾ ਦਸਿਆ ਜਾ ਰਿਹਾ ਹੈ
ਇਸ ਬਾਰੇ ਪੁਲਿਸ ਅਧਿਕਾਰੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਮਾਮਲਾ ਦਰਜ ਕਰ ਲਿਆ ਗਿਆ ਹੈ। ਸੀ ਸੀ ਟੀ ਵੀ ਦੀ ਮਦਦ ਨਾਲ ਆਰੋਪੀ ਦੀ ਤਲਾਸ਼ ਕੀਤੀ ਜਾਵੇਗੀ।