ਆਮ ਆਦਮੀ ਪਾਰਟੀ ਨੇ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੂੰ ਚੰਡੀਗੜ੍ਹ ਦਾ ਸਹਿ-ਪ੍ਰਭਾਰੀ ਕੀਤਾ ਨਿਯੁਕਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹੁਣ ਪਾਰਟੀ ਵੱਲੋਂ ਉਹਨਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।

Kulwant Singh



ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਮੁਹਾਲੀ ਦੇ ਸਾਬਕਾ ਮੇਅਰ ਅਤੇ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਨੂੰ ਚੰਡੀਗੜ੍ਹ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਚੋਣਾਂ ਦੌਰਾਨ ਮੁਹਾਲੀ ਜ਼ਿਲ੍ਹੇ ਤੋਂ ਕੁਲਵੰਤ ਸਿੰਘ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਹਰਾ ਕੇ ਜਿੱਤੇ ਸਨ। ਹੁਣ ਪਾਰਟੀ ਵੱਲੋਂ ਉਹਨਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।