ਸੀਨੀਅਰ ਕਾਂਗਰਸੀ ਆਗੂ ਬਿਕਰਮਜੀਤ ਸਿੰਘ ਬਜਾਜ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਪੀਏ ਸੁਖਦੀਪ ਸਿੰਘ ਸੋਨੂੰ ਨੇ ਦੱਸਿਆ ਕਿ ਬਿਕਰਮਜੀਤ ਬਜਾਜ ਨੂੰ ਘਬਰਾਹਟ ਮਹਿਸੂਸ ਹੋਣ ਤੋਂ ਬਾਅਦ ਸਡਾਨਾ ਹਸਪਤਾਲ ਲਿਜਾਇਆ ਗਿਆ

Senior Congress leader Bikramjit Singh Bajaj



ਚੰਡੀਗੜ੍ਹ: ਨਗਰ ਪੰਚਾਇਤ ਸ਼ਾਹਕੋਟ ਦੇ ਉਪ ਪ੍ਰਧਾਨ ਪਰਮਜੀਤ ਕੌਰ ਬਜਾਜ ਦੇ ਪਤੀ ਤੇ ਸੀਨੀਅਰ ਕਾਂਗਰਸੀ ਆਗੂ ਬਿਕਰਮਜੀਤ ਸਿੰਘ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਪੀਏ ਸੁਖਦੀਪ ਸਿੰਘ ਸੋਨੂੰ ਨੇ ਦੱਸਿਆ ਕਿ ਬਿਕਰਮਜੀਤ ਬਜਾਜ ਨੂੰ ਘਬਰਾਹਟ ਮਹਿਸੂਸ ਹੋਣ ਤੋਂ ਬਾਅਦ ਸਡਾਨਾ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਹਨਾਂ ਮ੍ਰਿਤਕ ਐਲਾਨ ਦਿੱਤਾ। ਉਹਨਾਂ ਦੇ ਦੇਹਾਂਤ ਦੀ ਖ਼ਬਰ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ।