ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਮ੍ਰਿਤਕ ਸਿਰ ਸੀ ਪੰਜ ਲੱਖ ਦਾ ਕਰਜ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੱਕੜ ਦਾ ਕੰਮ ਕਰਦਾ ਸੀ ਮ੍ਰਿਤਕ

photo

 

ਤਲਵੰਡੀ ਸਾਬੋ: ਤਲਵੰਡੀ ਸਾਬੋ ਦੇ ਪਿੰਡ ਜੋਗੇਵਾਲਾ 'ਚ ਨੌਜਵਾਨ ਨੇ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਸੁਖਪਾਲ ਸਿੰਘ (35) ਪੁੱਤਰ ਜਗਸੀਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਲੱਕੜ ਦਾ ਕੰਮ ਕਰਦਾ ਸੀ।

ਇਹ ਵੀ ਪੜ੍ਹੋ: ਡਾ. ਇੰਦਰਬੀਰ ਨਿੱਜਰ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਲਈ ਸੋਧੇ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਦੀ ਕੀਤੀ ਸ਼ੁਰੂਆਤ ਕੀਤੀ

ਜਾਣਕਾਰੀ ਅਨੁਸਾਰ ਉਸ ਦੇ ਸਿਰ 'ਤੇ ਕਰਜ਼ਾ ਸੀ ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਲਾਸ਼ ਤਲਵੰਡੀ ਸਾਬੋ ਦੇ ਹਸਪਤਾਲ ਵਿਚ ਪੋਸਟਮਾਰਟਮ ਲਈ ਲਿਆਂਦੀ ਗਈ ਹੈ। ਇਸ ਸਬੰਧੀ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਨੌਜਵਾਨ ਲੱਕੜ ਦਾ ਮਿਸਤਰੀ ਸੀ।

ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਧਮਾਕਿਆਂ ’ਤੇ MP ਰਵਨੀਤ ਸਿੰਘ ਬਿੱਟੂ ਨੇ ਜਤਾਈ ਚਿੰਤਾ

ਉਸ ਨੇ ਆਪਣੇ ਘਰੇਲੂ ਕੰਮ ਲਈ ਚਾਰ ਪੰਜ ਲੱਖ ਰੁਪਿਆ ਕਰਜ਼ਾ ਲਿਆ ਹੋਇਆ ਸੀ, ਜਿਸ ਤੋਂ ਉਹ ਅਕਸਰ ਹੀ ਪ੍ਰੇਸ਼ਾਨ ਰਹਿੰਦਾ ਸੀ। ਕੰਮਕਾਰ ਦਾ ਮੰਦਾ ਪੈਣ ਕਰਕੇ ਉਸ ਤੋਂ ਕਿਸ਼ਤਾਂ ਵਾਪਸ ਨਹੀਂ ਹੋਈਆਂ ਤੇ ਉਸ ਨੇ ਰਾਤੀਂ ਘਰ 'ਚ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਹੈ ਤੇ ਆਪਣੇ ਪਿਛੇ ਛੋਟੇ-ਛੋਟੇ ਦੋ ਬੱਚੇ ਤੇ ਇਕ ਪਤਨੀ ਛੱਡ ਗਿਆ ਹੈ। ਮ੍ਰਿਤਕਾਂ ਦੇ ਵਾਰਸਾਂ ਨੇ ਪੰਜਾਬ ਸਰਕਾਰ ਤੋਂ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਗੁਹਾਰ ਲਗਾਈ ਹੈ।