ਸਰਕਾਰੀ ਸਕੂਲ 'ਚ ਟੈਟਨਸ ਦਾ ਟੀਕਾ ਲਗਾਉਣ ਮਗਰੋਂ ਵਿਦਿਆਰਥਣਾਂ ਦੀ ਵਿਗੜੀ ਸਿਹਤ, ਹਸਪਤਾਲ ਭਰਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਦਿਆਰਥਣਾਂ ਦੀ ਹਾਲਤ ਖ਼ਤਰੇ ਤੋਂ ਬਾਹਰ

photo

 

ਮਾਛੀਵਾੜਾ ਸਾਹਿਬ  - ਮਾਛੀਵਾੜਾ ਸਾਹਿਬ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਟੈਟਨਸ ਦਾ ਟੀਕਾ ਲਾਉਣ ਮਗਰੋਂ ਵਿਦਿਆਰਥਣਾਂ ਦੀ ਹਾਲਤ ਵਿਗੜ ਗਈ। ਕਰੀਬ 15 ਵਿਦਿਆਰਥਣਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਮਾਪਿਆਂ ਨੇ ਸਕੂਲ ਪ੍ਰਸ਼ਾਸਨ ਉਪਰ ਲਾਪਰਵਾਹੀ ਦੇ ਦੋਸ਼ ਲਗਾਏ ਹਨ। 

ਇਹ ਵੀ ਪੜ੍ਹੋ: ਕੁਝ ਦਿਨ ਪਹਿਲਾਂ ਅਮਰੀਕਾ ਗਏ ਪੰਜਾਬੀ ਨੌਜੁਆਨ ਦੀ ਮੌਤ 

ਗੱਲਬਾਤ ਦੌਰਾਨ ਵਿਦਿਆਰਥਣਾਂ ਨੇ ਦੱਸਿਆ ਕਿ ਜਦੋਂ ਉਹਨਾਂ ਨੂੰ ਟੀਕਾ ਲਗਾਇਆ ਗਿਆ ਤਾਂ ਕਿਸੇ ਨੂੰ ਚੱਕਰ ਆਉਣ ਲੱਗ ਪਏ ਤੇ ਕਿਸੇ ਨੂੰ ਘਬਰਾਹਟ ਹੋਣ ਲੱਗ ਪਏ। ਜਿਸ ਕਰਕੇ ਉਹਨਾਂ ਨੂੰ ਹਸਪਤਾਲ ਲਿਆਂਦਾ ਗਿਆ। ਉਧਰ ਮਾਪਿਆਂ ਨੇ ਕਿਹਾ ਕਿ ਸਕੂਲ ਵਾਲਿਆਂ ਨੇ ਬਿਨ੍ਹਾਂ ਮਨਜ਼ੂਰੀ ਟੀਕਾ ਲਾਇਆ ਹੈ। ਸਕੂਲ ਵਾਲਿਆਂ ਦੀ ਗ਼ਲਤੀ ਹੈ। ਜੇਕਰ ਕੋਈ ਜਾਨੀ ਨੁਕਸਾਨ ਹੋ ਜਾਂਦਾ ਤਾਂ ਕੌਣ ਜਿੰਮੇਵਾਰ ਸੀ?

ਇਹ ਵੀ ਪੜ੍ਹੋ: ਸਕੂਲ ਬੱਸ ਦਾ ਇੰਤਜ਼ਾਰ ਕਰ ਰਹੇ ਬੱਚਿਆਂ ਨੂੰ ਤੇਜ਼ ਰਫ਼ਤਾਰ ਕਾਰ ਨੇ ਦਰੜਿਆ, 2 ਬੱਚਿਆਂ ਦੀ ਹੋਈ ਮੌਤ 

ਉਥੇ ਹੀ ਡਾਕਟਰ ਰਿਸ਼ਵ ਦੱਤ ਨੇ ਦੱਸਿਆ ਕਿ ਹਰ ਹਫ਼ਤੇ ਟੀਕਾਕਰਨ ਕੀਤਾ ਜਾਂਦਾ ਹੈ। ਇਸੇ ਲੜੀ ਤਹਿਤ ਸਕੂਲੀ ਵਿਦਿਆਰਥਣਾਂ ਨੂੰ ਟੀਕੇ ਲਗਾਏ ਗਏ। ਇਹੀ ਟੀਕੇ ਗਰਭਵਤੀ ਔਰਤਾਂ ਨੂੰ ਵੀ ਲਗਾਏ ਗਏ। ਕੁੱਝ ਕੁ ਵਿਦਿਆਰਥਣਾਂ ਨੂੰ ਸਮੱਸਿਆ ਆਈ ਹੈ। ਕੋਈ ਖ਼ਤਰੇ ਵਾਲੀ ਗੱਲ ਨਹੀਂ ਹੈ।