ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੰਡੀ ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਨੂੰ ਅਦਾਇਗੀਆਂ ਤੁਰਤ ਜਾਰੀ ਕਰਨ ਦੇ ਨਿਰਦੇਸ਼ ਦਿਤੇ: ਲਾਲ ਚੰਦ ਕਟਾਰੂਚੱਕ

FOOD, CIVIL SUPPLIES AND CONSUMER AFFAIRS MINISTER REVIEWS WHEAT PROCUREMENT OPERATIONS

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੌਜੂਦਾ ਹਾੜ੍ਹੀ ਦੇ ਮੰਡੀਕਰਨ ਸੀਜ਼ਨ ਦੌਰਾਨ ਨਿਰਵਿਘਨ ਢੰਗ ਨਾਲ ਕਣਕ ਦੇ ਖਰੀਦ ਕਾਰਜ ਯਕੀਨੀ ਬਣਾਉਣ ਅਤੇ ਸਾਰੇ ਭਾਈਵਾਲਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖੁਰਾਕ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀ ਮਜ਼ਦੂਰਾਂ, ਹੈਂਡਲਿੰਗ ਮਜਦੂਰਾਂ ਅਤੇ ਟਰਾਂਸਪੋਰਟਰਾਂ ਨੂੰ ਉਨ੍ਹਾਂ ਦੀ ਲਗਭਗ 600 ਕਰੋੜ ਰੁਪਏ ਦੀ ਅਦਾਇਗੀ ਸਮੇਂ ਸਿਰ ਜਾਰੀ ਕਰਨਾ ਯਕੀਨੀ ਬਣਾਉਣ।

ਇਹ ਵੀ ਪੜ੍ਹੋ: Fact Check: ਇਹ CCTV ਫੁਟੇਜ ਉਮੇਸ਼ਪਾਲ ਕਤਲ ਕੇਸ 'ਚ ਫਰਾਰ ਗੁੱਡੂ ਮੁਸਲਿਮ ਦਾ ਨਹੀਂ ਹੈ

ਮੰਤਰੀ ਨੇ ਕਿਹਾ ਕਿ ਅੱਜ ਤਕ ਲਗਭਗ 700 ਸਬ ਮੰਡੀ ਯਾਰਡ ਅਤੇ ਅਸਥਾਈ ਮੰਡੀਆਂ ਖਰੀਦ ਕਾਰਜਾਂ ਨੂੰ ਸਫਲਤਾਪੂਰਵਕ ਮੁਕੰਮਲ ਕਰਨ ਉਪਰੰਤ ਬੰਦ ਕਰ ਦਿਤੀਆਂ ਗਈਆਂ ਹਨ। ਮੰਤਰੀ ਨੇ ਅੱਗੇ ਕਿਹਾ ਕਿ 10 ਮਈ ਤਕ 123 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 24000 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵਲੋਂ 6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬਲ ਸਿੰਘ ਰੰਗੇ ਹੱਥੀਂ ਕਾਬੂ

ਉਨ੍ਹਾਂ ਇਸ ਗੱਲ ਉਤੇ ਤਸੱਲੀ ਪ੍ਰਗਟ ਕੀਤੀ ਕਿ ਖ਼ਰਾਬ ਮੌਸਮ ਦੇ ਬਾਵਜੂਦ ਕਿਸਾਨਾਂ ਨੂੰ ਅਦਾਇਗੀਆਂ ਜਾਰੀ ਕਰਨ ਵਿਚ ਕੋਈ ਦੇਰੀ ਨਹੀਂ ਹੋਣ ਦਿਤੀ ਗਈ। ਉਨ੍ਹਾਂ ਸਾਰੇ ਜ਼ਿਲ੍ਹਾ ਪਧਰੀ ਅਧਿਕਾਰੀਆਂ ਨੂੰ ਆਪੋ-ਅਪਣੇ ਖੇਤਰਾਂ ਵਿਚ ਖਰੀਦ ਕਾਰਜਾਂ 'ਤੇ ਨਜ਼ਰ ਰੱਖਣ ਦੀ ਹਦਾਇਤ ਵੀ ਕੀਤੀ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਅਪਣੀ ਫ਼ਸਲ ਵੇਚਣ ਵਿਚ ਕੋਈ ਦਿੱਕਤ ਪੇਸ਼ ਨਾ ਆਵੇ।