ਸ੍ਰੀ ਮੁਕਤਸਰ ਸਾਹਿਬ 'ਚ ਜਗਾੜੂ ਰੇਹੜੀ ਨਾਲ ਟਕਰਾਈ ਪਿਕਅੱਪ ਗੱਡੀ, 1 ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

10 ਲੋਕ ਜ਼ਖ਼ਮੀ

photo

 

ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਇਲਾਕੇ ਦੇ ਪਿੰਡ ਭਲਾਈਆਣਾ ਵਿਚ ਵੀਰਵਾਰ ਸਵੇਰੇ ਪਿਕਅੱਪ ਬੇਕਾਬੂ ਹੋ ਕੇ ਇਕ ਜਗਾੜੂ ਗੱਡੀ ਨਾਲ ਟਕਰਾਉਂਦੀ ਹੋਏ ਕੰਧ ਨਾਲ ਟਕਰਾ ਗਈ। ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਜਦਕਿ 10 ਲੋਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਹਾਊਸ ਭੇਜ ਦਿੱਤਾ ਹੈ।

ਇਹ ਵੀ ਪੜ੍ਹੋਮਾਂ- ਪਿਓ ਦੀ ਮੌਤ ਤੋਂ ਬਾਅਦ ਦੋ ਭੈਣਾਂ ਨੇ 1 ਸਾਲ ਤੋਂ ਆਪਣੇ-ਆਪ ਨੂੰ ਘਰ 'ਚ ਕੀਤਾ ਬੰਦ

ਪ੍ਰਾਪਤ ਜਾਣਕਾਰੀ ਅਨੁਸਾਰ ਮੁਕਤਸਰ ਨੇੜੇ ਮੰਡੀ ਲੱਖੇਵਾਲੀ ਵਿਖੇ ਸਵੇਰੇ 7 ਵਜੇ ਦੇ ਕਰੀਬ 11 ਵਿਅਕਤੀ ਪਿਕਅੱਪ ਰਾਹੀਂ ਲੱਖੇਵਾਲੀ ਤੋਂ ਬਠਿੰਡਾ ਵੱਲ ਜਾ ਰਹੇ ਸਨ। ਜਦੋਂ ਪਿਕਅਪ ਪਿੰਡ ਭਲਾਈਆਣਾ ਕੋਲ ਪੁੱਜੀ ਤਾਂ ਸਾਹਮਣੇ ਤੋਂ ਇਕ ਜਗਾੜੂ ਰੇਹੜੀ ਆ ਗਈ ਤੇ ਦੋਵਾਂ ਦੀ ਆਪਸ ਵਿਚ ਟੱਕਰ ਹੋ ਗਈ। ਜਗਾੜੂ ਰੇਹੜੀ  ਨਾਲ ਟਕਰਾਉਣ ਤੋਂ ਬਾਅਦ ਪਿਕਅੱਪ ਬੇਕਾਬੂ ਹੋ ਕੇ ਕੰਧ ਨਾਲ ਟਕਰਾ ਗਈ।

ਇਹ ਵੀ ਪੜ੍ਹੋ: ਪੁਲਿਸ ਟੀਮਾਂ ਨੇ ਸੂਬੇ ਭਰ ਵਿਚ ਧਾਰਮਿਕ ਸਥਾਨਾਂ 'ਤੇ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਸਮੀਖਿਆ, ਕੱਢੇ ਫਲੈਗ ਮਾਰਚ

ਹਾਦਸੇ 'ਚ ਰਾਮ ਚੰਦਰ (75) ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ 10 ਲੋਕ ਜ਼ਖ਼ਮੀ ਹੋ ਗਏ। ਜਿਸ ਵਿਚ ਹਰੀ ਸਿੰਘ (60), ਰੋਸ਼ਨ (60), ਚਤਰਨਾਥ (43), ਬਲਵੀਰ ਰਾਮ (70), ਸੁਭਾਸ਼ (60), ਰੋਹਿਤ (43), ਸੰਤ ਰਾਮ (53), ਪੱਪੀ ਰਾਮ (40), ਕੁਲਾਰ ਨਾਥ (54) ਸ਼ਾਮਲ ਹਨ। ) ਅਤੇ ਦਿਨੇਸ਼ ਗੰਭੀਰ ਜ਼ਖ਼ਮੀ ਹੋ ਗਏ। ਦਿਨੇਸ਼ ਦਾ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਇਲਾਜ ਚੱਲ ਰਿਹਾ ਹੈ।

ਇਨ੍ਹਾਂ ਵਿਚੋਂ 9 ਵਿਅਕਤੀਆਂ ਨੂੰ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਰੈਫ਼ਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਡਾ. ਨਵਰੋਜ਼ ਨੇ ਦੱਸਿਆ ਕਿ ਅੱਜ ਸਵੇਰੇ ਹਾਦਸੇ 'ਚ ਜ਼ਖ਼ਮੀ ਹੋਏ 10 ਵਿਅਕਤੀਆਂ ਨੂੰ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਲਿਆਂਦਾ ਗਿਆ, ਜਿਨ੍ਹਾਂ 'ਚੋਂ 5 ਵਿਅਕਤੀਆਂ ਦੇ ਗੰਭੀਰ ਸੱਟਾਂ ਸਨ ਅਤੇ 5 ਲੋਕਾਂ ਦੇ ਹੱਥਾਂ-ਪੈਰਾਂ 'ਤੇ ਸੱਟਾਂ ਲੱਗੀਆਂ ਸਨ, ਜੋ ਕਿ ਸੀ. ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਹੈ।