Takht Sri Damdama Sahib : ਤਖ਼ਤ ਸ੍ਰੀ ਦਮਦਮਾ ਸਾਹਿਬ ’ਚ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਏਜੰਸੀ

ਖ਼ਬਰਾਂ, ਪੰਜਾਬ

Takht Sri Damdama Sahib : ਵੱਡੀ ਗਿਣਤੀ ਵਿਚ ਸੰਗਤ ਨੇ ਗੁਰੂ ਘਰ ’ਚ ਲਵਾਈ ਹਾਜ਼ਰੀ 

Birth anniversary of Guru Amardas Ji celebrated at Takht Sri Damdama Sahib Latest News in Punjabi

Birth anniversary of Guru Amardas Ji celebrated at Takht Sri Damdama Sahib Latest News in Punjabi : ਧੰਨ ਧੰਨ ਸਾਹਿਬ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜੇ ਪੂਰੀ ਦੁਨੀਆਂ ਵਿਚ ਸ਼ਰਧਾ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਗੁਰੂ ਘਰ ’ਚ ਹਾਜ਼ਰੀ ਲਈ।

ਪ੍ਰਕਾਸ਼ ਪੁਰਬ ਸਬੰਧੀ ਤਿੰਨ ਦਿਨ ਤੋਂ ਇਤਿਹਾਸਕ ਗੁਰਦੁਆਰਾ ਲਿਖਣਸਰ ਸਾਹਿਬ ਵਿਖੇ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹਜੂਰੀ ਰਾਗੀ ਜਥੇ ਵਲੋਂ ਰਸਮਈ ਕੀਰਤਨ ਕੀਤਾ ਗਿਆ। ਤਖ਼ਤ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤ ਨੂੰ ਗੁਰੂ ਜੀ ਦੇ ਜੀਵਨ ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੇ ਦੱਸੇ ਮਾਰਗ ਤੇ ਚੱਲਣ ਦੀ ਪ੍ਰੇਰਨਾ ਦਿਤੀ।