Punjab News: ਸੰਗਰੂਰ ਵਿੱਚ 12 ਮਈ ਨੂੰ ਸਾਰੇ ਸਕੂਲ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ
ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ
Punjab News: All schools and educational institutions in Sangrur will remain closed on May 12
ਸੰਗਰੂਰ: ਸੰਗਰੂਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ (ਵਾਧੂ ਚਾਰਜ) ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ, 1968 ਅਧੀਨ " ਮੌਕ ਡਰਿੱਲ" ਕੀਤੀਆਂ ਜਾ ਰਹੀਆਂ ਹਨ। ਜਿਸ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਸੰਗਰੂਰ ਦੀ ਹਦੂਦ ਵਿੱਚ ਆਉਂਦੇ ਸਮੂਹ ਸਰਕਾਰੀ/ ਪ੍ਰਾਈਵੇਟ/ ਏਡਿਡ ਸਕੂਲ/ ਕਾਲਜ/ ਯੂਨੀਵਰਸਿਟੀ/ਵਿਦਿਅਕ ਅਦਾਰੇ ਮਿਤੀ 12/05/2025 ਨੂੰ ਬੰਦ ਰਹਿਣਗੇ। ਅਧਿਆਪਕ ਆਪਣੇ ਘਰਾਂ ਤੋਂ ਵਿਦਿਆਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾ ਸਕਦੇ ਹਨ।
ਉਹਨਾਂ ਕਿਹਾ ਕਿ ਇਹ ਹੁਕਮ ਤੁਰੰਤ ਲਾਗੂ ਹੋਣਗੇ। ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ/ਐਲੀ:) ਸੰਗਰੂਰ ਇਹਨਾਂ ਹੁਕਮਾਂ ਦੀ ਪਾਲਣਾ ਯਕੀਨੀ ਬਨਾਉਣਗੇ।