ਕਿਸਾਨਾਂ ਨੂੰ ਦੇਵਾਂਗੇ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ : ਧਰਮਸੋਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਸੂਬੇ ਦੇ ਕਿਸਾਨਾਂ ਨੂੰ ਝੋਨਾ ਲਾਉਣ ਸਮੇਂ ਕੋਈ ਦਿੱਕਤ ਪੇਸ਼ ਨਹੀਂ ਆਉਣ

Sadhu Singh Dharamsot

ਖੰਨਾ, 10 ਜੂਨ (ਏ.ਐਸ. ਖੰਨਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਸੂਬੇ ਦੇ ਕਿਸਾਨਾਂ ਨੂੰ ਝੋਨਾ ਲਾਉਣ ਸਮੇਂ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿਤੀ ਜਾਵੇਗੀ ਅਤੇ ਉਨ੍ਹਾਂ ਨੂੰ ਹਰ ਰੋਜ਼ ਲਗਾਤਾਰ 8 ਘੰਟੇ ਨਿਰਵਿਘਣ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਇਹ ਦਾਆਵਾ ਪੰਜਾਬ ਦੇ ਜੰਗਲਾਤ, ਛਪਾਈ ਤੇ ਲਿਖਣ ਸਮਗੱਰੀ, ਸਮਾਜਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਸਰਦਾਰ ਸਾਧੂ ਸਿੰਘ ਧਰਮਸੋਤ ਵਲੋਂ ਸਪੋਕਸਮੈਨ ਨਾਲ ਖਾਸ ਗੱਲਬਾਤ ਕਰਦਿਆਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੇਸ਼ ਦੇ ਅੰਨਦਾਤਾ ਨੂੰ ਪਹਿਲਾਂ ਵਾਂਗ ਕੋਈ ਮੁਸ਼ਕਲ ਨਹੀਂ ਆਉਣ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਬੜਾ ਮਿਹਨਤੀ ਹੈ। ਦੂਜੇ ਪਾਸੇ ਸੂਬੇ ਅੰਦਰ ਲਾਅ ਐਂਡ ਆਰਡਰ ਦੀ ਸਥੀਤੀ ਬਾਰੇ ਕੈਬਨਿਟ ਮੰਤਰੀ ਸਰਦਾਰ ਸਾਧੂ ਸਿੰਘ ਧਰਮਸੋਤ ਨੇ ਆਖਿਆ ਕਿ ਸਥਿਤੀ ਪੂਰੀ ਤਰ੍ਹਾਂ ਸਹੀ ਹੈ ਇਸ ਵਾਸਤੇ ਚਿੰਤਾ ਦੀ ਲੋੜ ਨਹੀਂ ਹੈ। ਕਿਉਂਕਿ ਕਾਨੂੰਨ ਤੋਂ ਉਪਰ ਕੋਈ ਨਹੀਂ ਹੈ। ਉਨ੍ਹਾਂ ਇਹ ਦਾਆਵਾ ਵੀ ਕੀਤਾ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਸਰਕਾਰ ਵਲੋਂ ਬੜੇ ਸੁਚੱਜੇ ਢੰਗ ਨਾਲ ਕੋਰੋਨਾ ਮਹਾਂਮਾਰੀ ਨਾਲ ਨਜਿੱਠਿਆ ਜਾ ਰਿਹਾ ਹੈ। ਪਰ ਨਾਲ ਹੀ ਉਨ੍ਹਾ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਕੋਰੋਨਾ ਨਾਲ ਸਾਡੀ ਲੜਾਈ ਲੰਮੀ ਹੈ ਇਸ ਵਾਸਤੇ ਲੋਕਾਂ ਨੂੰ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਮੰਨਣਾ ਚਾਹੀਦਾ ਹੈ।