International Yoga Day: ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਸਕੂਲਾਂ ਨੂੰ ਨਿਰਦੇਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਯੋਗਾ ਦਿਵਸ ਮੌਕੇ ਸਕੂਲੀ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਨਾਉਣ ਲਈ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ

Yoga

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ( Punjab School Education Department)  ਨੇ ਅੰਤਰਰਾਸ਼ਟਰੀ ਯੋਗਾ ਦਿਵਸ Yoga Day) ਦੇ ਮੌਕੇ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਨਾਉਣ ਲਈ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ।

ਇਸ ਦੀ ਜਾਣਕਾਰੀ ਦਿੰਦੇ ਹੋਏ  ਸਕੂਲ ਸਿੱਖਿਆ ਵਿਭਾਗ ( Punjab School Education Department)  ਦੇ ਇੱਕ ਬੁਲਾਰੇ ਨੇ ਅੱਜ ਏਥੇ ਦੱਸਿਆ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ 21 ਜੂਨ 2021 ਨੂੰ ਸੱਤਵਾਂ ਅੰਤਰਰਾਸ਼ਟਰੀ ਯੋਗਾ ਦਿਵਸ (International Yoga Day)   ਮਨਾਇਆ ਜਾ ਰਿਹਾ ਹੈ।

 

 ਇਹ ਵੀ ਪੜ੍ਹੋ: ‘ਬੋਸਨੀਆ ਦਾ ਕਸਾਈ’ ਦੇ ਕਸਾਈ ਦੀ ਆਖਰੀ ਅਪੀਲ ਖਾਰਿਜ, ਜਾਰੀ ਰਹੇਗੀ ਸਜ਼ਾ

 

ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਲੋਕਾਂ ਨੂੰ ਘਰ ਬੈਠੇ ਹੀ ਯੋਗ ਆਸਨਾਂ ਦੇ ਅਭਿਆਸ ਲਈ ਪ੍ਰੇਰਿਤ ਕਰਨਾ ਹੈ। ਬੁਲਾਰੇ ਅਨੁਸਾਰ ਯੋਗਾ ਵੱਖ ਵੱਖ ਬਿਮਾਰੀਆਂ ਤੋਂ ਬਚਾਅ ਲਈ ਸਹਾਇਤਾ ਕਰਦਾ ਹੈ।

ਇਹ ਮਨੁੱਖ ਦੀ ਸਰੀਰਕ, ਮਾਨਸਿਕ ਅਤੇ ਭਾਵਨਾਤਮਿਕ ਤੰਦਰੁਸਤੀ ਲਈ ਯੋਗਦਾਨ ਪਾਉਦਾ ਹੈ। ਇਸ ਕਰਕੇ ਯੋਗਾ ਦਿਵਸ ਮੌਕੇ ਸਕੂਲੀ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਨਾਉਣ ਲਈ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਵਿਦਿਆਰਥੀ ਸਰੀਰਕ ਅਤੇ ਮਾਨਸਿਕ ਤੌਰ ’ਤੇ ਸਿਹਤਮੰਦ ਬਣ ਸਕਣ।