ਗੁਰਦੁਆਰੇ ਦੇ ਸਾਬਕਾ ਪ੍ਰਧਾਨ ਨੇ ਚੁੱਕਿਆ ਖੌਫ਼ਨਾਕ ਕਦਮ, ਸੁਸਾਈਡ ਨੋਟ ’ਚ ਸਰਪੰਚ ’ਤੇ ਲਾਏ ਗੰਭੀਰ ਦੋਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਿਲ੍ਹੇ ਦੇ ਇਕ ਪਿੰਡ ਵਿਚ ਗੁਰਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲ ਸਾਹਮਣੇ ਆਇਆ ਹੈ।

Former gurdwara president commits suicide

ਲੁਧਿਆਣਾ: ਜ਼ਿਲ੍ਹੇ ਦੇ ਇਕ ਪਿੰਡ ਵਿਚ ਗੁਰਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ (Former gurdwara president) ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲ ਸਾਹਮਣੇ ਆਇਆ ਹੈ। ਸਾਬਕਾ ਪ੍ਰਧਾਨ ਨੇ ਸੁਸਾਈਡ ਨੋਟ (Suicide note) ਵਿਚ ਪਿੰਡ ਦੇ ਸਰਪੰਚ ਉੱਤੇ ਗੰਭੀਰ ਦੋਸ਼ ਲਗਾਏ ਹਨ। ਪੁਲਿਸ ਨੇ ਸੁਸਾਈਡ ਨੋਟ ਨੂੰ ਜਾਂਚ ਲਈ ਫੋਰੈਂਸਿਕ ਲੈਬ (Forensic Lab) ਭੇਜ ਦਿੱਤਾ ਹੈ।

ਹੋਰ ਪੜ੍ਹੋ: ਤੱਥ ਜਾਂਚ: ਨਵਜੋਤ ਸਿੱਧੂ ਅਤੇ ਅਮਿਤ ਸ਼ਾਹ ਵਿਚਾਲੇ ਗੁਪਤ ਮੀਟਿੰਗਾਂ ਦਾ ਦਾਅਵਾ ਕਰਦੀ ਖ਼ਬਰ ਫਰਜੀ

ਮਾਮਲਾ ਲੁਧਿਆਣਾ (Ludhiana) ਦੇ ਪਿੰਡ ਕਾਲਖ ਦਾ ਹੈ, ਜਿੱਥੇ 65 ਸਾਲਾ ਅਜੀਤ ਸਿੰਘ ਨੇ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਮੌਕੇ ’ਤੇ ਪਹੁੰਚੀ। ਜਾਂਚ ਅਧਿਕਾਰੀ ਪ੍ਰੀਤਪਾਲ ਸਿੰਘ ਨੇ ਦੱਸਿਆ ਕਿ ਬਜ਼ੁਰਗ ਪਿੰਡ ਵਿਚ ਇਕੱਲਾ ਰਹਿੰਦਾ ਸੀ। ਉਸ ਨੇ ਖੇਤੀਬਾੜੀ ਲਈ ਠੇਕੇ ਉੱਤੇ ਜ਼ਮੀਨ ਲਈ ਹੋਈ ਸੀ ਅਤੇ ਉਹ ਪਿੰਡ ਦੇ ਗੁਰਦੁਆਰਾ ਸਾਹਿਬ ਦਾ ਸਾਬਕਾ ਪ੍ਰਧਾਨ ਸੀ।

ਹੋਰ ਪੜ੍ਹੋ: ਕਾਲ ਬਣ ਕੇ ਆਇਆ ਮੀਂਹ, ਕੰਧ ਡਿੱਗਣ ਨਾਲ ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ

ਖੁਦਕੁਸ਼ੀ (Suicide) ਵਾਲੀ ਥਾਂ ’ਤੇ ਪੁਲਿਸ ਨੂੰ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਇਸ ਵਿਚ ਉਸ ਨੇ ਪਿੰਡ ਦੇ ਸਰਪੰਚ ਉੱਤੇ ਗੁਰਦੁਆਰੇ ਦੇ ਰਿਕਾਰਡ ਨੂੰ ਲੈ ਕੇ ਪਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ। ਫਿਲਹਾਲ ਪੁਲਿਸ ਨੇ ਮ੍ਰਿਤਕ ਦੇ ਰਿਸ਼ਤੇਦਾਰਾਂ ਦੇ ਬਿਆਨ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।