ਕਾਲ ਬਣ ਕੇ ਆਇਆ ਮੀਂਹ, ਕੰਧ ਡਿੱਗਣ ਨਾਲ ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੂਬੇ ਭਰ ‘ਚ ਬੀਤੀ ਰਾਤ ਆਈ ਤੇਜ਼ ਹਨ੍ਹੇਰੀ ਅਤੇ ਝੱਖੜ ਕਾਰਨ ਕਈ ਥਾਈਂ ਭਾਰੀ ਨੁਕਸਾਨ ਹੋਇਆ ਹੈ।

Four members of the family died when the wall collapsed

ਪਟਿਆਲਾ: ਸੂਬੇ ਭਰ ‘ਚ ਬੀਤੀ ਰਾਤ ਆਈ ਤੇਜ਼ ਹਨ੍ਹੇਰੀ ਅਤੇ ਝੱਖੜ ਕਾਰਨ ਕਈ ਥਾਈਂ ਭਾਰੀ ਨੁਕਸਾਨ ਹੋਇਆ ਹੈ। ਇਸ ਦੌਰਾਨ ਪਟਿਆਲਾ (Patiala) ਵਿਚ ਕੰਧ ਡਿਗਣ ਨਾਲ ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਪ੍ਰਵਾਸੀ ਮਜ਼ਦੂਰਾਂ ਦਾ ਇਹ ਪਰਿਵਾਰ ਘਨੌਰ ਪਿੰਡ ਵਿਚ ਰਹਿੰਦਾ ਹੈ।

ਹੋਰ ਪੜ੍ਹੋ: ਤੱਥ ਜਾਂਚ: ਨਵਜੋਤ ਸਿੱਧੂ ਅਤੇ ਅਮਿਤ ਸ਼ਾਹ ਵਿਚਾਲੇ ਗੁਪਤ ਮੀਟਿੰਗਾਂ ਦਾ ਦਾਅਵਾ ਕਰਦੀ ਖ਼ਬਰ ਫਰਜੀ

ਭਾਰੀ ਮੀਂਹ (Heavy Rain) ਹੋਣ ਕਾਰਨ ਘਰ ਦੀ ਕੰਧ ਢਹਿ ਗਈ ਅਤੇ ਮਲਬੇ ਹੇਠ ਦੱਬਣ ਕਾਰਨ ਪਰਿਵਾਰ ਦੇ 4 ਮੈਂਬਰਾਂ ਨੇ ਦਮ ਤੋੜ ਦਿੱਤਾ। ਮ੍ਰਿਤਕਾਂ ਵਿਚ ਇਕ 60 ਸਾਲਾ ਬਜ਼ੁਰਗ ਮਹਿਲਾ, 26 ਸਾਲਾ ਨੌਜਵਾਨ, 7 ਅਤੇ 11 ਸਾਲ ਦੀਆਂ ਦੋ ਬੱਚੀਆਂ ਸ਼ਾਮਲ ਹਨ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਹੋਰ ਪੜ੍ਹੋ: 16 ਸਾਲਾ ਬੱਚੇ ’ਤੇ ਗਰਮ ਸਰੀਏ ਤੇ ਚਿਮਟੇ ਨਾਲ ਤਸ਼ੱਦਦ ਕਰਦਾ ਸੀ ਡੇਰਾ ਸੰਚਾਲਕ, ਕੀਤਾ ਗ੍ਰਿਫ਼ਤਾਰ

ਦੱਸ ਦਈਏ ਕਿ ਬੀਤੇ ਦਿਨ ਪੰਜਾਬ  (Punjab) ਵਿਚ ਹੋਈ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ ਪਰ ਇਸ ਦੌਰਾਨ ਤੇਜ਼ ਹਨੇਰੀ ਅਤੇ ਝੱਖੜ ਨਾਲ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਦੌਰਾਨ ਕੁਝ ਘਰਾਂ ਉੱਪਰ ਅਸਮਾਨੀ ਬਿਜਲੀ ਡਿੱਗਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ।