ਸ੍ਰੀ ਦਰਬਾਰ ਸਾਹਿਬ ਵਿਖੇ ਸੂਰਜੀ ਊਰਜਾ ਰਾਹੀਂ ਬਿਜਲੀ ਪੈਦਾ ਕਰਨ ਲਈ ਪਲਾਂਟ ਲਗਾਉਣ ਦੀ ਹੋਈ ਸ਼ੁਰੂਆਤ
Published : Jun 11, 2021, 2:31 pm IST
Updated : Jun 11, 2021, 3:14 pm IST
SHARE ARTICLE
Inauguration of Solar Power Plant at Sri Darbar Sahib
Inauguration of Solar Power Plant at Sri Darbar Sahib

ਸੋਲਰ ਪਲਾਂਟ ਲੱਗਣ ਨਾਲ ਬਿਜਲੀ ਖਰਚਿਆਂ ਵਿਚ ਆਵੇਗੀ ਵੱਡੀ ਕਮੀ-ਬੀਬੀ ਜਗੀਰ ਕੌਰ

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ( Sri Harmandir Sahib) ਵਿਖੇ ਬਿਜਲੀ ਸਪਲਾਈ ਲਈ ਸ਼੍ਰੋਮਣੀ ਕਮੇਟੀ( Shiromani Gurdwara Parbandhak Committee)  ਵੱਲੋਂ ਸੋਲਰ ਪਲਾਂਟ (Solar plant)  ਲਗਾਉਣ ਦੀ ਅੱਜ ਸ਼ੁਰੂਆਤ ਅਰਦਾਸ ਉਪਰੰਤ ਕੀਤੀ ਗਈ।

Inauguration of Solar Power Plant at Sri Darbar SahibInauguration of Solar Power Plant at Sri Darbar Sahib

ਇਸ ਸੋਲਰ ਪਲਾਂਟ (Solar plant)  ਦੀ ਸੇਵਾ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਵੱਲੋਂ ਕਰਵਾਈ ਜਾ ਰਹੀ ਹੈ। ਸ਼੍ਰੋਮਣੀ ਕਮੇਟੀ( Shiromani Gurdwara Parbandhak Committee)  ਪ੍ਰਧਾਨ ਬੀਬੀ ਜਗੀਰ ਕੌਰ( Bibi Jagir Kaur)  ਨੇ ਪਲਾਂਟ ਸਥਾਪਨਾ ਦੀ ਆਰੰਭਤਾ ਮੌਕੇ ਕਿਹਾ ਕਿ ਜਲਦ ਹੀ ਪਾਵਨ ਅਸਥਾਨ ਲਈ ਸੂਰਜੀ ਊਰਜਾ ਨਾਲ ਬਿਜਲੀ ਦੀ ਪੈਦਾਵਾਰ ਸ਼ੁਰੂ ਹੋ ਜਾਵੇਗੀ।

Inauguration of Solar Power Plant at Sri Darbar SahibInauguration of Solar Power Plant at Sri Darbar Sahib

 ਇਹ ਵੀ ਪੜ੍ਹੋ: ‘ਬੋਸਨੀਆ ਦਾ ਕਸਾਈ’ ਦੇ ਕਸਾਈ ਦੀ ਆਖਰੀ ਅਪੀਲ ਖਾਰਿਜ, ਜਾਰੀ ਰਹੇਗੀ ਸਜ਼ਾ

 

ਇਸ ਨਾਲ ਜਿਥੇ ਕੁਦਰਤੀ ਸੋਮਿਆਂ ਦੀ ਵਰਤੋਂ ਦਾ ਸੁਨੇਹਾ ਸੰਗਤ ਵਿਚ ਜਾਵੇਗਾ, ਉਥੇ ਹੀ ਬਿਜਲੀ ਖਰਚਿਆਂ ਵਿਚ ਵੀ ਵੱਡੀ ਕਮੀ ਆਵੇਗੀ। ਬੀਬੀ ਜਗੀਰ ਕੌਰ( Bibi Jagir Kaur)  ਨੇ ਦੱਸਿਆ ਕਿ ਫਿਲਹਾਲ 700 ਕਿਲੋਵਾਟ ਦਾ ਪਲਾਂਟ ਲਗਾਇਆ ਜਾ ਰਿਹਾ ਹੈ, ਕਿਉਂਕਿ ਸਰਕਾਰ ਨੇ ਕਿਸੇ ਖੁੱਲੀ ਥਾਂ ਤੇ ਵੱਡਾ ਪਲਾਂਟ ਲਗਾਉਣ ਲਈ ਮਨਜ਼ੂਰੀ ਨਹੀਂ ਦਿੱਤੀ।

 

 ਇਹ ਵੀ ਪੜ੍ਹੋ: ਖੇਡਾਂ ’ਚ ਮੱਲਾਂ ਮਾਰਨ ਵਾਲੀ ਅੰਤਰਰਾਸ਼ਟਰੀ ਖਿਡਾਰਨ ਹਰਦੀਪ ਕੌਰ ਖੇਤਾਂ 'ਚ ਮਜ਼ਦੂਰੀ ਕਰਨ ਲਈ ਮਜਬੂਰ

 

 

SGPCSGPC

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ( Shiromani Gurdwara Parbandhak Committee)  ਨੇ ਸ੍ਰੀ ਅੰਮ੍ਰਿਤਸਰ ਨਜ਼ਦੀਕ ਗੁਰਦੁਆਰਾ ਸਤਲਾਣੀ ਸਾਹਿਬ ਵਿਖੇ ਸੋਲਰ ਪਲਾਂਟ (Solar plant)  ਲਗਾਉਣ ਲਈ ਪੰਜਾਬ ਸਰਕਾਰ ਪਾਸੋਂ ਪ੍ਰਵਾਨਗੀ ਮੰਗੀ ਸੀ। ਇਸ ਸਬੰਧ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ( Captain Amarinder Singh) ਨਾਲ ਵੀ ਮੁਲਾਕਾਤ ਕੀਤੀ ਗਈ ਸੀ, ਪਰ ਅਜੇ ਤੱਕ ਮਨਜ਼ੂਰੀ ਨਹੀਂ ਮਿਲੀ।

ਹੁਣ ਸ਼੍ਰੋਮਣੀ ਕਮੇਟੀ( Shiromani Gurdwara Parbandhak Committee)  ਨੇ ਮਾਤਾ ਗੰਗਾ ਜੀ ਨਿਵਾਸ ਦੀ ਛੱਤ ’ਤੇ ਸੋਲਰ ਪਲਾਂਟ ਲਗਾਉਣ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਨੇੜ ਭਵਿੱਖ ਵਿਚ ਜਦੋਂ ਹੀ ਸਰਕਾਰ ਦੀ ਮਨਜ਼ੂਰੀ ਮਿਲ ਜਾਂਦੀ ਹੈ ਤਾਂ 2 ਮੈਗਾਵਾਟ ਦਾ ਹੋਰ ਸੋਲਰ ਪਲਾਂਟ ਲਗਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਜੇਕਰ ਵੱਧ ਸਮਰੱਥਾ ਵਾਲਾ ਸੋਲਰ ਪਲਾਂਟ ਸਥਾਪਤ ਕਰਨ ਦੀ ਪ੍ਰਵਾਨਗੀ ਮਿਲਦੀ ਹੈ, ਤਾਂ ਇਸ ਨਾਲ ਸ਼੍ਰੋਮਣੀ ਕਮੇਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਹੋਰਨਾਂ ਗੁਰ-ਅਸਥਾਨਾਂ ਲਈ ਵੀ ਇਸ ਦੀ ਵਰਤੋਂ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਲਦ ਹੀ ਪ੍ਰਵਾਨਗੀ ਦੇਣੀ ਚਾਹੀਦੀ ਹੈ। 

ਇਸ ਮੌਕੇ ਸ਼੍ਰੋਮਣੀ ਕਮੇਟੀ( Shiromani Gurdwara Parbandhak Committee)   ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਗੁਰਨਾਮ ਸਿੰਘ ਜੱਸਲ, ਅਕਾਲੀ ਆਗੂ ਸ. ਯੁਵਰਾਜ ਭੁਪਿੰਦਰ ਸਿੰਘ, ਯੂਨਾਈਟਡ ਸਿੱਖ ਮਿਸ਼ਨ ਦੇ ਚੇਅਰਮੈਨ ਸ. ਰਸ਼ਪਾਲ ਸਿੰਘ ਢੀਂਡਸਾ ਵੱਲੋਂ ਸ. ਬਲਦੇਵ ਸਿੰਘ, ਸ. ਜਰਨੈਲ ਸਿੰਘ ਕੰਗ, ਮਾਸਟਰ ਰਣਜੀਤ ਸਿੰਘ, ਪ੍ਰੋ. ਐਨ.ਪੀ. ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪਰਵਾਈਜ਼ਰ ਸ. ਮੇਜਰ ਸਿੰਘ ਆਦਿ ਹਾਜ਼ਰ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement