12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ PSEB ਨੇ ਕੀਤਾ ਵੱਡਾ ਐਲਾਨ

ਏਜੰਸੀ

ਖ਼ਬਰਾਂ, ਪੰਜਾਬ

ਇਸ ਦੇ ਨਾਲ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਇਹ ਪ੍ਰੀਖਿਆ ਆਨਲਾਈਨ ਹੋਣਗੀਆਂ

12th Board Exam

ਮੋਹਾਲੀ-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਕੋਰੋਨਾ ਦੇ ਵਧਦੇ ਕਹਿਰ ਕਾਰਨ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ। ਪਰ ਹੁਣ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ 12ਵੀਂ ਜਮਾਤ ਦੀਆਂ ਪ੍ਰੀਖਿਆ 15 ਜੂਨ ਤੋਂ 26 ਜੂਨ ਤੱਕ ਹੋਣਗੀਆਂ।

ਇਹ ਵੀ ਪੜ੍ਹੋ-ਪਾਕਿਸਤਾਨ 'ਚ ਬੱਸ ਦੁਰਘਟਨਾ 'ਚ 20 ਲੋਕਾਂ ਦੀ ਹੋਈ ਮੌਤ, 10 ਦੀ ਹਾਲਤ ਗੰਭੀਰ

ਇਸ ਦੇ ਨਾਲ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਇਹ ਪ੍ਰੀਖਿਆ ਆਨਲਾਈਨ ਹੋਣਗੀਆਂ। 11 ਦਿਨਾਂ ਦੇ ਅੰਦਰ ਹੀ ਪ੍ਰੀਖਿਆਵਾਂ ਹੋਣਗੀਆਂ। ਕੋਰੋਨਾ ਦੇ ਮਾਮਲੇ ਬੇਸ਼ੱਕ ਘੱਟਣੇ ਸ਼ੁਰੂ ਹੋ ਗਏ ਹਨ ਪਰ ਇਸ ਦਾ ਸੰਕਟ ਅਜੇ ਵੀ ਬਣਿਆ ਹੋਇਆ ਹੈ ਇਸ ਕਾਰਨ ਇਹ ਪ੍ਰੀਖਿਆਵਾਂ ਆਨਲਾਈਨ ਹੀ ਕਰਵਾਈਆਂ ਜਾਣਗੀਆਂ। 

ਇਹ ਵੀ ਪੜ੍ਹੋ-ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਲਈ ਲਾਂਚ ਕੀਤੀ ਇਹ APP

ਇਸ ਦੇ ਨਾਲ ਹੀ ਪੰਜਾਬ ਦੇ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਹਿਦਾਇਤ ਦਿੱਤੀ ਗਈ ਹੈ ਕਿ ਉਹ ਸਾਰੇ ਵਿਦਿਆਰਥੀਆਂ ਨੂੰ ਪ੍ਰੀਖਿਆ ਦੇ ਬਾਰੇ 'ਚ ਸੂਚਿਤ ਕਰਨ ਤਾਂ ਕਿ ਕੋਈ ਵੀ ਵਿਦਿਆਰਥੀ ਪ੍ਰੀਖਿਆਂ ਵਾਂਝਾ ਨਾ ਰਹੇ। ਪ੍ਰਿੰਸੀਪਲਾਂ ਨੂੰ ਹਿਦਾਇਤ ਦਿੱਤੀ ਹੈ ਕਿ ਪ੍ਰੈਟਕਟੀਲ ਪ੍ਰੀਖਿਆ ਸਮੇਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਕੋਵਿਡ-19 ਨਾਲ ਜੁੜੀ ਗਾਈਡਲਾਈਨ ਦਾ ਸਖਤੀ ਨਾਲ ਪਾਲਣ ਵੀ ਯਕੀਨੀ ਕਰੇ।