ਜਾਅਲੀ ਡਿਗਰੀ ਲੈ ਕੇ ਸਰਕਾਰੀ ਨੌਕਰੀਆਂ ਕਰਨ ਵਾਲਿਆਂ 'ਤੇ ਹੋਵੇਗੀ ਕਾਰਵਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਜਲਦੀ ਹੀ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਇੱਕ-ਇੱਕ ਪੈਸੇ ਦਾ ਲੋਕਾਂ ਦੇ ਸਾਹਮਣੇ ਹਿਸਾਬ ਦਿੱਤਾ ਜਾਵੇਗਾ'

Bhagwant Mann

 

ਚੰਡੀਗੜ੍ਹ: ਪੰਜਾਬ ਸਰਕਾਰ ਸੂਬੇ ਵਿੱਚ ਵੱਧ ਰਹੇ ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਹੋਰ ਕਈ ਮਾਮਲਿਆਂ ਨੂੰ ਨੱਥ ਪਾਉਣ ਦਾ ਕੋਈ ਮੌਕਾ ਨਹੀਂ ਛੱਡ ਰਹੀ ਹੈ। ਇਸ ਦੇ ਨਾਲ ਹੀ ਹੁਣ ਮਾਨ  ਸਰਕਾਰ ਫਰਜ਼ੀ ਡਿਗਰੀਆਂ ਲੈ ਕੇ ਸਰਕਾਰੀ ਨੌਕਰੀ ਕਰਨ ਵਾਲਿਆਂ 'ਤੇ ਕਾਰਵਾਈ ਕਰੇਗੀ।

 

 

ਦਰਅਸਲ ਸੀਐਮ ਮਾਨ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਕੋਲ ਅਜਿਹੇ ਕਈ ਮਾਮਲੇ ਆ ਰਹੇ ਹਨ। ਸੀਐਮ ਮਾਨ ਨੇ ਟਵੀਟ ਕਰਕੇ ਲਿਖਿਆ ਕਿ ਮੇਰੇ ਧਿਆਨ ਵਿੱਚ ਕਈ ਮਾਮਲੇ ਆਏ ਹਨ ਕਿ ਬਹੁਤ ਪ੍ਰਭਾਵਸ਼ਾਲੀ ਅਤੇ ਸਿਆਸੀ ਲੋਕਾਂ ਦੇ ਰਿਸ਼ਤੇਦਾਰ ਸਰਕਾਰੀ ਨੌਕਰੀਆਂ ਲੈ ਕੇ ਜਾਅਲੀ ਡਿਗਰੀਆਂ ਲੈ ਕੇ ਬੈਠੇ ਹਨ। ਜਲਦੀ ਹੀ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਇੱਕ-ਇੱਕ ਪੈਸੇ ਦਾ ਲੋਕਾਂ ਦੇ ਸਾਹਮਣੇ ਹਿਸਾਬ ਦਿੱਤਾ ਜਾਵੇਗਾ।