Kisan Andolan : ਕਿਸਾਨ ਅੰਦੋਲਨ ਦੇ 120 ਦਿਨ ਪੂਰੇ, 2 ਜੁਲਾਈ ਨੂੰ ਭਾਜਪਾ ਨੂੰ ਛੱਡਕੇ ਦੇਸ਼ ਭਰ ਦੇ MPs ਨੂੰ ਦਿੱਤੇ ਜਾਣਗੇ ਮੰਗ ਪੱਤਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗਰਮੀ ਦੇ ਬਵਜੂਦ ਕਿਸਾਨਾਂ ਮਜਦੂਰਾਂ ਦੇ ਹੌਂਸਲੇ ਬੁਲੰਦ

Farmers Protest

Kisan Andolan : ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ 13 ਫਰਵਰੀ ਦੀ ਕੜਕਦੀ ਸਰਦੀ ਵਿੱਚ ਕਿਸਾਨਾਂ - ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਕਿਸਾਨ ਅੰਦੋਲਨ ਅੱਜ 120ਵੇਂ ਦਿਨ ਤੱਪਦੀ ਗਰਮੀ ਵਿੱਚ ਵੀ ਜਾਰੀ ਹੈ। 

ਇਸ ਮੌਕੇ ਅੰਦੋਲਨਕਾਰੀ ਕਿਸਾਨਾਂ ਮਜਦੂਰਾਂ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ  ਕਿਸਾਨਾਂ - ਮਜ਼ਦੂਰਾਂ 'ਤੇ ਤਸ਼ੱਦਦ ਕਰਨ ਅਤੇ ਕਿਸਾਨਾਂ - ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਤੋਂ ਭੱਜਣ ਕਾਰਨ ਅੱਜ ਭਾਜਪਾ ਦੀ ਐਨਡੀਏ ਵਿੱਚ ਸਥਿਤੀ ਅਸਮੰਜਸ਼ ਵਾਲੀ ਬਣੀ ਹੋਈ ਹੈ। 

ਉਨ੍ਹਾਂ ਕਿਹਾ ਕਿ ਜਿੰਨੀ ਦੇਰ ਸਰਕਾਰ ਇਸ ਅੰਦੋਲਨ ਦੀਆਂ ਮੰਗਾਂ ਪ੍ਰਤੀ ਸੁਹਿਰਦਤਾ ਨਾਲ ਨਹੀਂ ਸੋਚਦੀ ,ਓਨੀ ਦੇਰ ਇਹ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਜਾਣਕਾਰੀ ਦਿੱਤੀ ਕਿ 2 ਜੁਲਾਈ ਨੂੰ ਅੰਦੋਲਨ ਦੀਆਂ ਮੰਗਾਂ ਨੂੰ ਲੈ ਕੇ ਭਾਜਪਾ ਦੇ ਮੈਂਬਰ ਪਾਰਲੀਮੈਂਟਾਂ ਨੂੰ ਛੱਡ ਕੇ ਦੇਸ਼ ਭਰ ਦੇ ਮੈਂਬਰ ਪਾਰਲੀਮੈਂਟਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ ਅਤੇ ਚਿੱਠੀ ਲਿਖ ਕੇ ਮੰਗ ਕੀਤੀ ਜਾਵੇਗੀ ਕਿ ਮੰਗਾਂ ਨੂੰ ਲੈ ਪ੍ਰਾਈਵੇਟ ਬਿੱਲ ਪਾਰਲੀਮੈਂਟ ਵਿੱਚ ਪੇਸ਼ ਕੀਤਾ ਜਾਵੇ। 

ਇਸ ਮੌਕੇ ਬਲਵੰਤ ਸਿੰਘ ਮਹਿਰਾਜ, ਗੁਰਦੇਵ ਸਿੰਘ ਗੱਜੂ ਮਾਜਰਾ, ਸੁਰਜੀਤ ਸਿੰਘ, ਮੁਖਤਿਆਰ ਸਿੰਘ, ਜਰਮਨਜੀਤ ਸਿੰਘ ਬੰਡਾਲਾ, ਬਲਕਾਰ ਸਿੰਘ ਬੈਂਸ ਹਾਜ਼ਿਰ ਰਹੇ, ਸਟੇਜ ਸਕੱਤਰ ਦੀ ਭੂਮਿਕਾ ਜੁਗਰਾਜ ਸਿੰਘ ਨੇ ਨਿਭਾਈ।