Ravneet Bittu News: ਰਵਨੀਤ ਬਿੱਟੂ ਨੇ ਸੰਭਾਲਿਆ ਰੇਲ ਰਾਜ ਮੰਤਰੀ ਵਜੋਂ ਅਹੁਦਾ 

ਏਜੰਸੀ

ਖ਼ਬਰਾਂ, ਪੰਜਾਬ

ਬਿੱਟੂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਧੰਨਵਾਦੀ ਹਨ ਕਿ ਉਨ੍ਹਾਂ ਨੇ ਉਨ੍ਹਾਂ ਨੂੰ ਇਸ ਕਾਬਲ ਸਮਝਿਆ। 

Ravneet Bittu took charge as Minister of State for Railways

Ravneet Bittu News: ਚੰਡੀਗੜ੍ਹ - ਪੰਜਾਬ ਦੇ ਸਾਬਕਾ ਸੰਸਦ ਮੈਂਬਰ ਅਤੇ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਅੱਜ ਦਿੱਲੀ ਵਿਚ ਰੇਲ ਰਾਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਰਵਨੀਤ ਬਿੱਟੂ ਨੇ ਕਿਹਾ ਕਿ ਉਹ ਰੇਲਵੇ ਨੂੰ ਅੱਗੇ ਲਿਜਾਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਬਿੱਟੂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਧੰਨਵਾਦੀ ਹਨ ਕਿ ਉਨ੍ਹਾਂ ਨੇ ਉਨ੍ਹਾਂ ਨੂੰ ਇਸ ਕਾਬਲ ਸਮਝਿਆ। 

ਰਵਨੀਤ ਬਿੱਟੂ ਨੇ ਕਿਹਾ ਕਿ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨਾਲ ਮੋਢੇ ਨਾਲ ਮੋਢਾ ਜੋੜ ਕੇ ਰੇਲਵੇ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਕੰਮ ਕੀਤਾ ਜਾਵੇਗਾ। ਰੇਲ ਸੇਵਾ ਇੱਕ ਅਜਿਹਾ ਕੰਮ ਹੈ ਜੋ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਜੁੜਦਾ ਹੈ। ਕਲਾਸ-4 ਦੇ ਕਰਮਚਾਰੀਆਂ ਤੋਂ ਲੈ ਕੇ ਅਧਿਕਾਰੀਆਂ ਤੱਕ ਸਾਰਿਆਂ ਨੂੰ ਬਰਾਬਰ ਸਨਮਾਨ ਦੇ ਕੇ ਰੇਲਵੇ ਨੂੰ ਵਿਕਾਸ ਦੇ ਰਾਹ 'ਤੇ ਲਿਜਾਇਆ ਜਾਵੇਗਾ।  

ਬਿੱਟੂ ਦੇ ਰਾਜ ਮੰਤਰੀ ਬਣਨ 'ਤੇ ਅੰਮ੍ਰਿਤਸਰ ਅਤੇ ਦਿੱਲੀ ਦਰਮਿਆਨ ਹਾਈ ਸਪੀਡ ਰੇਲ ਪ੍ਰਾਜੈਕਟ ਪੂਰਾ ਹੋ ਸਕਦਾ ਹੈ। ਇਹ ਯਾਤਰਾ ਲਗਭਗ 465 ਕਿਲੋਮੀਟਰ ਲੰਬੀ ਹੈ। ਇਸ ਨੂੰ ਸਿਰਫ਼ ਪੰਜਾਬ ਵਿਚ ਹੀ ਨਹੀਂ ਬਲਕਿ ਹਰਿਆਣਾ ਵਿਚ ਵੀ ਸ਼ਾਮਲ ਕੀਤਾ ਜਾਵੇਗਾ। ਇਹ  ਪ੍ਰੋਜੈਕਟ ਅਜੇ ਸ਼ੁਰੂ ਹੋਇਆ ਹੈ, ਇਸ ਦੇ ਪੂਰਾ ਹੋਣ ਨਾਲ ਅੰਮ੍ਰਿਤਸਰ ਦਿੱਲੀ ਦਾ ਸਫ਼ਰ ਕੁਝ ਘੰਟਿਆਂ ਤੱਕ ਹੀ ਸੀਮਤ ਹੋ ਜਾਵੇਗਾ।