ਰੋਜ਼ੀ ਰੋਟੀ ਲਈ ਸਾਈਪਰਸ ਗਏ ਪੰਜਾਬੀ ਨੌਜਵਾਨ ਦੀ ਪਾਣੀ 'ਚ ਡੁੱਬਣ ਨਾਲ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਨਦੀਪ ਸਿੰਘ 2018 ਵਿੱਚ ਸਾਈਪਰਸ ਰੋਜ਼ੀ ਰੋਟੀ ਲਈ ਗਿਆ ਸੀ

A Punjabi youth who went to Cyprus for a living drowned

ਗੁਰਦਾਸਪੁਰ (ਅਵਤਾਰ ਸਿੰਘ)  ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

ਅਜਿਹਾ ਹੀ ਮਾਮਲਾ ਸਾਈਪਰਸ ਤੋਂ ਸਾਹਮਣੇ ਆਇਆ ਹੈ ਜਿਥੇ ਪੰਜਾਬੀ ਨੌਜਵਾਨ ਦੀ ਸਮੁੰਦਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਪੁੱਤਰ ਦੀ ਮੌਤ ਦੀ ਖ਼ਬਰ ਮਿਲਣ ’ਤੇ ਪਰਿਵਾਰ ਦੇ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਦੀਪ ਸਿੰਘ ਪੁੱਤਰ ਰਮੇਸ਼ ਸਿੰਘ ਵਜੋਂ ਹੋਈ ਹੈ ਜੋ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਜ਼ਿਲ੍ਹੇ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਕੋਟ ਖਾਨ ਮੁਹੰਮਦ ਦਾ ਰਹਿਣ ਵਾਲਾ ਸੀ।

ਮ੍ਰਿਤਕ ਦੇ ਵਾਰਸਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਸਪੁੱਤਰ ਦੀ ਲਾਸ਼ ਦੀਆਂ ਅੰਤਮ ਰਸਮਾਂ ਲਈ ਜਲਦੀ ਤੋਂ ਜਲਦੀ ਪਿੰਡ ਕੋਟ ਖਾਨ ਮੁਹੰਮਦ ਵਿਚ ਭੇਜੀ ਜਾਵੇ।