ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲਿਆ ਜੱਗੂ ਭਗਵਾਨਪੁਰੀਆ ਦਾ ਇਕ ਦਿਨ ਦਾ ਟਰਾਂਜ਼ਿਟ ਰਿਮਾਂਡ
ਰਾਣਾ ਕੰਧੋਵਾਲੀਆ ਦੇ ਕਤਲ ਮਾਮਲੇ 'ਚ ਹੋਵੇਗੀ ਪੁੱਛਗਿੱਛ
ਮਾਨਸਾ: ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲਿਆ ਜੱਗੂ ਭਗਵਾਨਪੁਰੀਆ ਦਾ ਇਕ ਦਿਨ ਦਾ ਟਰਾਂਜ਼ਿਟ ਰਿਮਾਂਡ ਮਿਲਿਆ ਹੈ। ਉਸ ਕੋਲੋਂ ਰਾਣਾ ਕੰਧੋਵਾਲੀਆ ਦੇ ਕਤਲ ਮਾਮਲੇ 'ਚ ਪੁੱਛਗਿੱਛ ਹੋਵੇਗੀ। ਬੀਤੀ 3 ਅਗਸਤ ਨੂੰ ਰਾਣਾ ਕੰਧੋਵਾਲੀਆ ਦਾ ਅੰਮ੍ਰਿਤਸਰ ਦੇ ਮਸ਼ਹੂਰ ਹਸਪਤਾਲ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਸਭ ਤੋਂ ਪਹਿਲਾਂ ਜ਼ਿੰਮੇਵਾਰੀ ਜੱਗੂ ਭਗਵਾਨਪੁਰੀਆ ਨੇ ਫੇਸਬੁੱਕ ਪੋਸਟ ਪਾ ਕੇ ਲਈ ਸੀ ਅਤੇ ਉਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਦਾ ਨਾਂ ਵੀ ਇਸ ਕਤਲ ਕਾਂਡ ਵਿਚ ਸਾਹਮਣੇ ਆਇਆ ਸੀ।
Jaggu Bhagwanpuria
ਮਾਨਸਾ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਜੱਗੂ ਭਗਵਾਨਪੁਰੀਆ ਨੂੰ ਰਿਮਾਂਡ ਤੇ ਲਿਆਂਦਾ ਗਿਆ ਸੀ। ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਮਾਨਸਾ ਪੁਲਿਸ ਵੱਲੋਂ ਜੱਗੂ ਭਗਵਾਨਪੁਰੀਆ ਨੂੰ ਮਾਨਸਾ ਦੀ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਤਾਂ ਅੰਮ੍ਰਿਤਸਰ ਦੀ ਦਿਹਾਤੀ ਪੁਲੀਸ ਵੀ ਉਸ ਮੌਕੇ ’ਤੇ ਪਹੁੰਚੀ ਹੋਈ ਸੀ।
Jaggu Bhagwanpuria
ਰਾਣਾ ਕੰਧੋਵਾਲੀਆ ਕਤਲ ਕਾਂਡ ਮਾਮਲੇ ਵਿਚ ਬਿਆਸ ਵਿਚ ਜੱਗੂ ਭਗਵਾਨਪੁਰੀਆ ਦੇ ਖਿਲਾਫ਼ ਐੱਫਆਈਆਰ ਦਰਜ ਕੀਤੀ ਗਈ ਸੀ। ਅਦਾਲਤ ਨੇ ਸੁਣਵਾਈ ਕਰਦੇ ਹੋਏ ਅੰਮ੍ਰਿਤਸਰ ਦੀ ਦਿਹਾਤੀ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦਾ ਇਕ ਦਿਨ ਦਾ ਟਰਾਂਜ਼ਿਟ ਰਿਮਾਂਡ ਦੇ ਦਿੱਤਾ ਹੈ।