ਜਬਰ ਜ਼ਨਾਹ ਮਾਮਲਾ: ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ
ਉਹਨਾਂ ਨੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸੱਚ ਬਹੁਤ ਜਲਦੀ ਸਾਰਿਆਂ ਦੇ ਸਾਹਮਣੇ ਆਵੇਗਾ।
ਲੁਧਿਆਣਾ: ਜਬਰ ਜ਼ਨਾਹ ਮਾਮਲੇ ’ਚ ਅਦਾਲਤ ਵਲੋਂ ਭਗੌੜਾ ਐਲਾਨੇ ਗਏ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਆਤਮ ਅਦਾਲਤ ਵਿਚ ਆਤਮ ਸਮਰਪਤਣ ਕਰ ਦਿੱਤਾ ਹੈ। ਇਸ ਦੌਰਾਨ ਉਹਨਾਂ ਨੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸੱਚ ਬਹੁਤ ਜਲਦੀ ਸਾਰਿਆਂ ਦੇ ਸਾਹਮਣੇ ਆਵੇਗਾ।
Simarjeet Singh Bains
ਉਹਨਾਂ ਲਿਖਿਆ, “ਪਹਿਲਾਂ ਵੀ ਕਿਹਾ ਸੀ ਅਤੇ ਹੁਣ ਵੀ ਕਹਿਦੇ ਹਾਂ। ਸਾਨੂੰ ਮਾਣਯੋਗ ਕੋਰਟ ਦੀ ਨਿਆਂ ਪ੍ਰਣਾਲੀ ’ਤੇ ਪੂਰਾ ਭਰੋਸਾ ਹੈ। ਅੱਜ ਕੋਰਟ ਦੇ ਹੁਕਮਾਂ ਤਹਿਤ ਸਿਮਰਜੀਤ ਸਿੰਘ ਬੈਂਸ ਵੱਲੋਂ ਲੁਧਿਆਣਾ ਕੋਰਟ ਵਿਚ ਆਤਮ ਸਮਰਪਣ ਕਰ ਦਿੱਤਾ ਗਿਆ ਹੈ ਅਤੇ ਸੱਚ ਬਹੁਤ ਜਲਦੀ ਸਾਰਿਆਂ ਦੇ ਸਾਹਮਣੇ ਆ ਜਾਵੇਗਾ”।
Simarjeet Singh Bains
ਦਰਅਸਲ 12 ਅਪ੍ਰੈਲ ਨੂੰ ਅਦਾਲਤ ਨੇ ਆਤਮ ਨਗਰ ਹਲਕੇ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਹਨਾਂ ਦੇ ਸਾਥੀਆਂ ਨੂੰ 9 ਜਬਰ ਜ਼ਨਾਹ ਮਾਮਲੇ ਵਿਚ ਭਗੌੜਾ ਕਰਾਰ ਦਿੱਤਾ ਹੈ। ਮਾਮਲੇ 'ਚ ਉਹਨਾਂ ਦੀ ਜਾਇਦਾਦ ਵੀ ਕੁਰਕ ਕੀਤੀ ਗਈ ਹੈ। ਇਹ ਹੁਕਮ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਨੇ ਜਾਰੀ ਕੀਤੇ ਸਨ। ਇਸ ਮਗਰੋਂ ਭਗੌੜੇ ਸਿਮਰਜੀਤ ਬੈਂਸ ਅਤੇ ਸਾਥੀਆਂ ਦੀ ਗ੍ਰਿਫ਼ਤਾਰੀ ਲਈ ਲੁਧਿਆਣਾ ਪੁਲਿਸ ਨੇ ਥਾਂ-ਥਾਂ ਪੋਸਟਰ ਵੀ ਲਗਾਏ ਸਨ।