ਸੁਨੀਲ ਜਾਖੜ ਨੇ ਸੰਭਾਲਿਆ ਪੰਜਾਬ ਭਾਜਪਾ ਪ੍ਰਧਾਨ ਦਾ ਅਹੁਦਾ, ਕਈ ਸੀਨੀਅਰ ਆਗੂ ਰਹੇ ਮੌਜੂਦ
ਸਹੁੰ ਚੁੱਕ ਸਮਾਗਮ ਭਾਜਪਾ ਦੇ ਸੂਬਾ ਹੈਡਕੁਆਰਟਰ, ਸੈਕਟਰ 37-ਏ, ਚੰਡੀਗੜ੍ਹ ਵਿਖੇ ਹੋਇਆ
ਚੰਡੀਗੜ੍ਹ: ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੰਗਲਵਾਰ ਨੂੰ ਅਪਣਾ ਅਹੁਦਾ ਸੰਭਾਲ ਲਿਆ ਹੈ। ਸਹੁੰ ਚੁੱਕ ਸਮਾਗਮ ਭਾਜਪਾ ਦੇ ਸੂਬਾ ਹੈਡਕੁਆਰਟਰ, ਸੈਕਟਰ 37-ਏ, ਚੰਡੀਗੜ੍ਹ ਵਿਖੇ ਹੋਇਆ। ਇਸ ਸਮਾਰੋਹ ਵਿਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪ੍ਰਦੇਸ਼ ਭਾਜਪਾ ਪੰਜਾਬ ਦੇ ਇੰਚਾਰਜ ਵਿਜੇ ਰੂਪਾਨੀ, ਸਹਿ-ਇੰਚਾਰਜ ਡਾ. ਨਰਿੰਦਰ ਸਿੰਘ ਰੈਨਾ, ਸੰਗਠਨ ਜਨਰਲ ਸਕੱਤਰ ਸ਼੍ਰੀਮੰਤਰੀ ਸ਼੍ਰੀਨਿਵਾਸੂਲੂ ਸਮੇਤ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।
ਇਹ ਵੀ ਪੜ੍ਹੋ: ਦਿਹਾੜੀ-ਮਜ਼ਦੂਰੀ ਕਰਨ ਲਈ ਮਜਬੂਰ ਕੌਮੀ ਪੱਧਰ ਦਾ ਕੁਸ਼ਤੀ ਖਿਡਾਰੀ
ਜਨਾਰਦਨ ਸ਼ਰਮਾ ਨੇ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਉਣ ਲਈ ਭਾਜਪਾ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਈਕਮਾਂਡ ਦੇ ਫ਼ੈਸਲੇ ਦਾ ਸਵਾਗਤ ਹੈ। ਸੁਨੀਲ ਜਾਖੜ ਦੇ ਪ੍ਰਧਾਨ ਬਣਨ ਨਾਲ ਪੰਜਾਬ ਭਾਜਪਾ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਜ਼ਮੀਨ ਨਾਲ ਜੁੜੇ ਅਤੇ ਸੁਲਝੇ ਹੋਏ ਆਗੂ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸੁਨੀਲ ਜਾਖੜ ਦੀ ਕੁਸ਼ਲ ਅਗਵਾਈ ਅਤੇ ਪੰਜਾਬ ਪ੍ਰਤੀ ਉਨ੍ਹਾਂ ਦੀ ਡੂੰਘੀ ਸੋਚ ਹੇਠ ਸੂਬਾ ਭਾਜਪਾ ਨਵੀਆਂ ਬੁਲੰਦੀਆਂ ਨੂੰ ਛੂਹੇਗੀ।