ਵਿਜੀਲੈਂਸ ਵਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਾਂਝੇ ਖੇਤੀ ਟਿਊਬਵੈੱਲ ਸਬੰਧੀ ਅਦਾਲਤੀ ਹੁਕਮਾਂ ਨੂੰ ਲਾਗੂ ਕਰਵਾਉਣ ਬਦਲੇ ਮੰਗੀ ਰਿਸ਼ਵਤ

VIGILANCE BUREAU NABS ASI WHILE TAKING BRIBE OF RS 5000

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਬਰਨਾਲਾ ਜ਼ਿਲ੍ਹੇ ਦੀ ਪੁਲਿਸ ਚੌਕੀ ਹੰਡਿਆਇਆ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ/ਐਲ.ਆਰ.) ਮੱਖਣ ਸ਼ਾਹ ਨੂੰ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਖੁੱਡੀ ਕਲਾਂ ਦੇ ਰਹਿਣ ਵਾਲੇ ਸਤਗੁਰ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਮੌਸਮ ਵਿਭਾਗ ਰੈੱਡ, ਯੈਲੋ ਅਤੇ ਓਰੇਂਜ ਅਲਰਟ ਕਦੋਂ ਜਾਰੀ ਕਰਦਾ ਹੈ? ਕੀ ਹੈ ਇਹਨਾਂ ਦਾ ਮਤਲਬ 

ਉਨ੍ਹਾਂ ਦਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਸਿੰਚਾਈ ਲਈ ਪਾਣੀ ਦੀ ਬਰਾਬਰ ਵੰਡ ਵਾਸਤੇ ਸਾਂਝੇ ਖੇਤੀ ਟਿਊਬਵੈੱਲ ਸਬੰਧੀ ਅਦਾਲਤੀ ਹੁਕਮਾਂ ਨੂੰ ਲਾਗੂ ਕਰਵਾਉਣ ਬਦਲੇ ਉਕਤ ਏ.ਐਸ.ਆਈ ਨੇ ਉਸ ਤੋਂ 5000 ਰੁਪਏ ਰਿਸ਼ਵਤ ਮੰਗੀ ਸੀ।

ਇਹ ਵੀ ਪੜ੍ਹੋ: 11 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ 'ਚ ਪਸ਼ੂਧਨ ਨੂੰ ਦਵਾਈਆਂ ਲਈ ਹਰੇਕ ਜ਼ਿਲ੍ਹੇ ਨੂੰ 50,000 ਰੁਪਏ ਦੀ ਰਾਸ਼ੀ ਦੀ ਕੀਤੀ ਵੰਡ

ਬੁਲਾਰੇ ਨੇ ਦਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਮੁਲਜ਼ਮ ਏ.ਐਸ.ਆਈ. ਨੂੰ ਸਰਕਾਰੀ ਗਵਾਹ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਉਕਤ ਏ.ਐਸ.ਆਈ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।