Uttar Pradesh News: ਤਿੰਨ ਮਾਸੂਮ ਬੱਚਿਆਂ ਨੂੰ ਡੁਬੋ ਕੇ ਮਾਰਨ ਵਾਲੀ ਮਾਂ ਨੂੰ ਮੌਤ ਦੀ ਸਜ਼ਾ, ਪ੍ਰੇਮੀ ਨੂੰ ਉਮਰ ਕੈਦ ਦੀ ਸਜ਼ਾ
Uttar Pradesh News: ਪ੍ਰੇਮ ਸਬੰਧਾਂ ਕਰ ਕੇ ਔਰਤ ਨੇ ਦਿੱਤਾ ਸੀ ਵਾਰਦਾਤ ਨੂੰ ਅੰਜਾਮ
Uttar Pradesh News Mother sentenced to death News: ਉੱਤਰ ਪ੍ਰਦੇਸ਼ ਦੇ ਔਰਈਆ ਵਿੱਚ ਆਪਣੇ ਹੀ ਬੱਚਿਆਂ ਦਾ ਕਤਲ ਕਰਨ ਵਾਲੀ ਇੱਕ ਮਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਉਸ ਮਾਂ ਨੂੰ ਮੌਤ ਦੀ ਸਜ਼ਾ ਦਾ ਐਲਾਨ ਕੀਤਾ ਹੈ ਜਿਸ ਨੇ ਇੱਕ ਸਾਲ ਪਹਿਲਾਂ ਜ਼ਿਲ੍ਹੇ ਵਿੱਚ ਤਿੰਨ ਮਾਸੂਮ ਬੱਚਿਆਂ ਨੂੰ ਪਾਣੀ ਵਿੱਚ ਡੁਬੋ ਕੇ ਮਾਰ ਦਿੱਤਾ ਸੀ।
ਔਰਤ ਨੇ ਆਪਣੇ ਪ੍ਰੇਮੀ ਨਾਲ ਰਹਿਣ ਲਈ ਆਪਣੇ ਹੀ ਬੱਚਿਆਂ ਨੂੰ ਮਾਰ ਦਿੱਤਾ ਸੀ। ਇਸ ਘਟਨਾ ਦਾ ਖੁਲਾਸਾ ਉਸਦੇ ਇੱਕ ਪੁੱਤਰ ਨੇ ਕੀਤਾ। ਦਰਅਸਲ, ਕਾਤਲ ਮਾਂ ਦੇ ਇੱਕ ਪੁੱਤਰ ਨੇ ਮਰਨ ਦਾ ਦਿਖਾਵਾ ਕੀਤਾ। ਉਹ ਪਾਣੀ ਵਿੱਚ ਪਿਆ ਰਿਹਾ। ਜਦੋਂ ਮਾਂ ਨੂੰ ਲੱਗਾ ਕਿ ਉਹ ਮਰ ਗਿਆ ਹੈ ਅਤੇ ਉਹ ਚਲੀ ਗਈ, ਤਾਂ ਉਸਨੇ ਇਸ ਘਟਨਾ ਦੀ ਨੇੜਲੇ ਪਿੰਡ ਦੇ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਅਦਾਲਤ ਨੇ ਹੁਣ ਇਸ ਮਾਮਲੇ ਵਿੱਚ ਆਪਣਾ ਫ਼ੈਸਲਾ ਸੁਣਾਇਆ, ਜਿਸ ਵਿੱਚ ਔਰਤ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ।
ਇਸ ਦੇ ਨਾਲ ਹੀ ਉਸ ਦੇ ਪ੍ਰੇਮੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਸਖ਼ਤ ਟਿੱਪਣੀ ਕੀਤੀ ਹੈ। ਸਜ਼ਾ ਦਾ ਐਲਾਨ ਕਰਦੇ ਹੋਏ ਅਦਾਲਤ ਨੇ ਕਿਹਾ ਕਿ ਅਜਿਹੀ ਮਾਂ ਨੂੰ ਜੀਣ ਦਾ ਕੋਈ ਹੱਕ ਨਹੀਂ ਹੈ।
ਔਰਈਆ ਜ਼ਿਲ੍ਹੇ ਦੀ ਅਦਾਲਤ ਨੇ ਆਪਣੇ ਤਿੰਨ ਬੱਚਿਆਂ ਨੂੰ ਨਦੀ ਵਿੱਚ ਡੁਬੋ ਕੇ ਮਾਰਨ ਵਾਲੀ ਮਾਂ ਪ੍ਰਿਯੰਕਾ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਉਸ ਦੇ ਪ੍ਰੇਮੀ ਆਸ਼ੀਸ਼ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਦੋਵਾਂ 'ਤੇ 1-1 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।
(For more news apart from “Uttar Pradesh News Mother sentenced to death News, ” stay tuned to Rozana Spokesman.)