'ਆਪ' ਵਲੰਟੀਅਰਾਂ ਵਲੋਂ ਦਿੱਲੀ ਹਾਈਕਮਾਂਡ ਦੇ ਤਾਨਾਸ਼ਾਹ ਰਵਈਏ ਵਿਰੁਧ ਨਾਹਰੇਬਾਜ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਏ ਜਾਣ 'ਤੇ ਹਾਈਕਮਾਂਡ ਵਿਰੁਧ ਵਲੰਟੀਅਰਾਂ ਦੀ ਬਗਾਵਤ............

AAP volunteers Shouting Slogans

ਮਹਿਲ ਕਲਾਂ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਏ ਜਾਣ 'ਤੇ ਹਾਈਕਮਾਂਡ ਵਿਰੁਧ ਵਲੰਟੀਅਰਾਂ ਦੀ ਬਗਾਵਤ ਦਿਨ-ਬ-ਦਿਨ ਤੇਜ਼ ਹੁੰਦੀ ਜਾ ਰਹੀ ਹੈ। ਵਿਧਾਨ ਸਭਾ ਹਲਕਾ ਮਹਿਲ ਕਲਾਂ ਨਾਲ ਸਬੰਧਤ ਆਗੂਆਂ ਵੱਲੋਂ ਅਸਤੀਫ਼ੇ ਦਿਤੇ ਜਾਣ ਤੋਂ ਬਾਅਦ ਅੱਜ ਪਿੰਡ ਹਰਦਾਸਪੁਰਾ ਇਕਾਈ ਵਲੋਂ ਅਸਤੀਫ਼ੇ ਦੇ ਕੇ ਸੁਖਪਾਲ ਸਿੰਘ ਖਹਿਰਾ ਨਾਲ ਖੜ੍ਹਨ ਦਾ ਫ਼ੈਸਲਾ ਕੀਤਾ ਗਿਅ। ਇਸ ਮੌਕੇ ਬੋਲਦਿਆਂ ਪਾਰਟੀ ਦੇ ਸਾਬਕਾ ਦਫ਼ਤਰ ਇੰਚਾਰਜ ਕਰਮਜੀਤ ਸਿੰਘ ਕਾਕਾ ਉੱਪਲ ਹਰਦਾਸਪੁਰਾ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਪੰਚ ਜਸਵਿੰਦਰ ਸਿੰਘ, ਪੰਚ ਗੁਰਚਰਨ ਸਿੰਘ,

ਜਗਤਾਰ ਸਿੰਘ ਕਾਲਾ, ਜਗਦੀਪ ਸਿੰਘ, ਸੁਲਤਾਨ ਸਿੰਘ, ਕੁਲਵੰਤ ਸਿੰਘ, ਜਗਰਾਜ ਸਿੰਘ, ਅਮਨਦੀਪ ਸਿੰਘ, ਜਸਵੀਰ ਸਿੰਘ, ਕਰਮਜੀਤ ਸਿੰਘ, ਨਛੱਤਰ ਸਿੰਘ, ਜਸਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਜੀਵਨ ਸਿੰਘ, ਹਰਦੇਵ ਸਿੰਘ, ਜਸਵੀਰ ਸਿੰਘ, ਬਲਵੀਰ ਸਿੰਘ, ਜਗਦੀਪ ਸਿੰਘ ਠਾਕੁਰ ਸਿੰਘ, ਜਗਤਾਰ ਸਿੰਘ, ਲਵਪ੍ਰੀਤ ਸਿੰਘ, ਨਵਜੀਤ ਸਿੰਘ, ਅਮਰਜੀਤ ਸਿੰਘ, ਰਮਜਾਨ ਖਾਂ, ਨਵਾਬ ਖਾਂ, ਰਣਧੀਤ ਸਿੰਘ, ਹਰਜੀਤ ਸਿੰਘ, ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ, ਮਿ: ਭੁਪਿੰਦਰ ਸਿੰਘ, ਬਲਦੇਵ ਸਿੰਘ ਆਦਿ ਨੇ ਕਿਹਾ ਕਿ ਉਹ ਖੁੱਲ੍ਹੇਆਮ ਪਾਰਟੀ ਦੇ ਨਾਦਰਸ਼ਾਹੀ ਫ਼ੈਸਲਿਆਂ ਦਾ ਵਿਰੋਧ ਕਰਦੇ ਹਨ। 

ਗ਼ੈਰ-ਲੋਕਤੰਤਰਕ ਢੰਗ ਨਾਲ ਸੁਖਪਾਲ ਸਿੰਘ ਖਹਿਰਾ ਨੂੰ ਹਟਾਇਆ ਜਾਣਾ ਉਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਮਨਜ਼ੂਰ ਨਹੀਂ। ਉਨ੍ਹਾਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਪੰਜਾਬ ਦੇ ਇਕੋ ਇਕ ਨਿਧੜਕ ਆਗੂ ਹਨ, ਪੰਜਾਬ ਦੇ ਮਸਲਿਆਂ ਨੂੰ ਨਿਧੜਕ ਹੋ ਕੇ ਚੁੱਕਦੇ ਹਨ। ਪਰ ਪਾਰਟੀ ਦੇ ਕੁਝ ਆਗੂਆਂ ਨੂੰ ਉਨ੍ਹਾਂ ਦੀ ਲੋਕਾਂ ਵਿਚ ਦਿਨ-ਬ-ਦਿਨ ਵਧ ਰਹੀ ਹਰਮਨਪਿਆਰਤਾ ਬਰਦਾਸ਼ਤ ਨਹੀਂ ਹੋਈ ਅਤੇ ਉਨ੍ਹਾਂ ਨੇ ਖਹਿਰਾ ਨੂੰ ਐਲ.ਓ.ਪੀ. ਦੇ ਅਹੁਦੇ ਤੋਂ ਬਰਖ਼ਾਸਤ ਕਰ ਦਿਤਾ। ਆਗੂਆਂ ਨੇ ਕਿਹਾ ਕਿ ਉਹ ਕਿਸੇ ਹੋਰ ਪਾਰਟੀ ਵਿਚ ਨਹੀਂ ਜਾਣਗੇ, ਬਲਕਿ ਖਹਿਰਾ ਵਲੋਂ ਦਿਤੇ ਜਾਣ ਵਾਲੇ ਪਾਰਟੀ ਪ੍ਰੋਗਰਾਮਾਂ ਵਿਚ ਉਹ ਵੱਧ ਚੜ੍ਹ ਕੇ ਹਿੱਸਾ ਲੈਣਗੇ।

ਉਨ੍ਹਾਂ ਕਿਹਾ ਕਿ ਜੇਕਰ ਹਾਈਕਮਾਂਡ ਨੇ ਇਸ ਫ਼ੈਸਲੇ 'ਤੇ ਸੋਚ ਵਿਚਾਰ ਨਾ ਕੀਤੀ ਤਾਂ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਪਾਰਟੀ ਨੂੰ ਘਾਤਕ ਨਤੀਜੇ ਦੇਖਣ ਨੂੰ ਮਿਲ ਸਕਦੇ ਹਨ। ਇਸ ਸਬੰਧੀ ਸੰਪਰਕ ਕਰਨ 'ਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਉਹ ਪਾਰਟੀ ਨੂੰ ਇਕਮੁੱਠ ਕਰਨ 'ਤੇ ਲੱਗੇ ਹੋਏ ਹਨ, ਆਉਣ ਵਾਲੇ ਦਿਨਾਂ 'ਚ ਪਾਰਟੀ ਹਾਈਕਮਾਂਡ ਨਾਲ ਸਾਰੇ ਵਿਧਾਇਕਾਂ ਦੀ ਮੀਟਿੰਗ ਹੋਣ ਦੀ ਸੰਭਾਵਨਾ ਹੈ। ਇਸ ਲਈ ਵਰਕਰ ਸਮਝਦਾਰੀ ਤੋਂ ਕੰਮ ਲੈਂਦੇ ਹੋਏ ਅਜੇ ਪਾਰਟੀ ਦੇ ਇਕਜੁੱਟ ਹੋਣ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ।