ਆਜ਼ਾਦੀ ਦਿਵਸ ਸਮਾਰੋਹ ਸ਼ਾਨੋ ਸ਼ੋਕਤ ਨਾਲ ਮਨਾਇਆ ਜਾਵੇਗਾ
ਆਜ਼ਾਦੀ ਦਿਵਸ ਸਾਡਾ ਕੌਂਮੀ ਤਿਉਹਾਰ ਹੈ ਇਸ ਤਿਉਹਾਰ ਨੂੰ ਸ਼ਾਨੋ-ਸ਼ੋਕਤ ਨਾਲ ਮਨਾਇਆ ਜਾਵੇਗਾ ਅਤੇ ਆਜ਼ਾਦੀ ਦਿਵਸ ਸਮਾਰੋਹ...............
ਐਸ.ਏ.ਐਸ. ਨਗਰ : ਆਜ਼ਾਦੀ ਦਿਵਸ ਸਾਡਾ ਕੌਂਮੀ ਤਿਉਹਾਰ ਹੈ ਇਸ ਤਿਉਹਾਰ ਨੂੰ ਸ਼ਾਨੋ-ਸ਼ੋਕਤ ਨਾਲ ਮਨਾਇਆ ਜਾਵੇਗਾ ਅਤੇ ਆਜ਼ਾਦੀ ਦਿਵਸ ਸਮਾਰੋਹ ਮੌਕੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਗੱਲ ਦੀ ਜਾਣਕਾਰੀ ਐਸ.ਡੀ.ਐਮ ਜਗਦੀਪ ਸਹਿਗਲ, ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ ਅਤੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਨੇ ਸਾਂਝੇ ਤੌਰ ਤੇ ਸਰਕਾਰੀ ਕਾਲਜ ਵਿਖੇ ਆਜ਼ਾਦੀ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀ ਰੀਹਰਸਲ ਦਾ ਜਾਇਜ਼ਾ ਲੈਣ ਮੌਕੇ ਦਿਤੀ।
ਜ਼ਿਲ੍ਹਾ ਪੱਧਰ 'ਤੇ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਮੌਕੇ ਸਿਹਤ ਮੰਤਰੀ ਬ੍ਰਹਮ ਮਹਿੰਦਰ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਉਹ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ। ਆਜ਼ਾਦੀ ਦਿਵਸ ਸਮਾਰੋਹ ਮੌਕੇ ਸਕੂਲਾਂ ਤੇ ਕਾਲਜਾਂ ਦੇ ਬੱਚਿਆਂ ਵਲੋਂ ਦੇਸ਼ ਪਿਆਰ ਅਤੇ ਵੱਖ-ਵੱਖ ਰਾਜਾਂ ਨਾਲ ਸਬੰਧਤ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।
ਸਭਿਆਚਾਰਕ ਪ੍ਰੋਗਰਾਮ ਦੀ ਰੀਹਰਸਲ 11 ਅਗੱਸਤ ਨੂੰ ਵੀ ਸਰਕਾਰੀ ਕਾਲਜ ਵਿਖੇ ਹੀ ਰੱਖੀ ਗਈ ਹੈ। ਰੀਹਰਸਲ ਮੌਕੇ ਜ਼ਿਲ੍ਹਾ ਸਿਖਿਆ ਅਫ਼ਸਰ ਸੈਕੰਡਰੀ ਹਿੰਮਤ ਸਿੰਘ ਹੁੰਦਲ, ਸਹਾਇਕ ਸਿੱਖਿਆ ਅਫ਼ਸਰ ਜਸਵਿੰਦਰ ਕੌਰ, ਪਰਮਵੀਰ ਕੌਰ ਸਮੇਤ ਹੋਰਨਾ ਸਕੂਲਾਂ ਦੇ ਅਧਿਆਪਕ ਵੀ ਮੌਜੂਦ ਸਨ।