ਨਹੀਂ ਹੋਈ ਲਾਹੌਰ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਭੰਨ੍ਹਤੋੜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਿੱਖਾਂ ਨੂੰ ਪਾਕਿ ਵਿਰੁੱਧ ਭੜਕਾਉਣ ਲਈ ਫੈਲਾਈਆਂ ਜਾ ਰਹੀਆਂ ਗ਼ਲਤ ਖ਼ਬਰਾਂ!

Maharaj Ranjit Singh's statue in Lahore

ਲਾਹੌਰ (ਬਾਬਰ ਜਲੰਧਰੀ) - ਪਾਕਿਸਤਾਨ ਦੇ ਲਾਹੌਰ ਕਿਲ੍ਹੇ ਵਿਚ ਸਥਿਤ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਬੁੱਤ ਜੋ ਪੂਰੀ ਤਰ੍ਹਾਂ ਸੁਰੱਖਿਅਤ ਹੈ ਦਰਅਸਲ ਕੁੱਝ ਸਮਾਂ ਖ਼ਬਰ ਫ਼ੈਲਾਈ ਗਈ ਸੀ ਕਿ ਧਾਰਾ 370 ਤੋਂ ਬੌਖ਼ਲਾਇਆ ਪਾਕਿਸਤਾਨ ਹੁਣ ਭਾਰਤ ਦੀਆਂ ਮਹਾਨ ਸਖ਼ਸ਼ੀਅਤਾਂ ਦੇ ਬੁੱਤਾਂ 'ਤੇ ਆਪਣਾ ਗੁੱਸਾ ਉਤਾਰਨ ਲੱਗਿਆ ਹੈ। ਜਿਸ ਦੇ ਚਲਦਿਆਂ ਦੋ ਲੋਕਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਨੂੰ ਨੁਕਸਾਨ ਪਹੁੰਚਾਇਆ ਗਿਆ।

ਉਨ੍ਹਾਂ ਕਿਹਾ ਕਿ ਇਹ ਮਹਿਜ਼ ਇਕ ਪ੍ਰਾਪੇਗੰਡਾ ਹੈ ਜੋ ਸਿੱਖਾਂ ਨੂੰ ਪਾਕਿਸਤਾਨ ਦੇ ਵਿਰੁੱਧ ਭੜਕਾਉਣ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਕੁੱਝ ਲੋਕ ਨਹੀਂ ਚਾਹੁੰਦੇ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹੇ ਅਤੇ ਸਿੱਖ ਅਪਣੇ ਪਵਿੱਤਰ ਅਸਥਾਨ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰ ਸਕਣ। ਲਾਹੌਰ ਕਿਲ੍ਹੇ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਨੌਂ ਫੁੱਟ ਲੰਮੀ ਮੂਰਤੀ ਦਾ ਉਦਘਾਟਨ ਜੂਨ ਮਹੀਨੇ ਵਿਚ ਕੀਤਾ ਗਿਆ ਸੀ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਗੁਰੂ ਨਾਨਕ ਮਹਿਲ ਨੂੰ ਲੈ ਕੇ ਵੀ ਝੂਠੀ ਖ਼ਬਰ ਫੈਲਾਈ ਗਈ ਸੀ ਜੋ ਕਿ ਪੂਰੀ ਤਰ੍ਹਾਂ ਝੂਠ ਸੀ ਕਿਉਂਕਿ ਢਾਹੀ ਗਈ ਇਮਾਰਤ ਦਾ ਬਾਬਾ ਨਾਨਕ ਨਾਲ ਕੋਈ ਸਬੰਧ ਨਹੀਂ ਸੀ। ਉਹ ਮਹਿਜ਼ ਕਿਸੇ ਦੀ ਨਿੱਜੀ ਹਵੇਲੀ ਸੀ। ਜਿਸ ਦੀ ਪੁਸ਼ਟੀ ਪਾਕਿਸਤਾਨ ਦੇ ਸਿੱਖ ਆਗੂਆਂ ਵੱਲੋਂ ਕੀਤੀ ਗਈ ਸੀ ਹੁਣ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਲੈ ਕੇ ਵੀ ਝੂਠੀ ਖ਼ਬਰ ਫੈਲਾਈ ਗਈ ਹੈ ਜੋ ਸਿੱਖਾਂ ਨੂੰ ਭੜਕਾਉਣ ਤੋਂ ਇਲਾਵਾ ਹੋਰ ਕੁੱਝ ਨਹੀਂ।