ਵਿਜੈ ਇੰਦਰ ਸਿੰਗਲਾ ਵੱਲੋਂ ਜਨਮ ਆਸ਼ਟਮੀ ਦੇ ਮੌਕੇ ਲੋਕਾਂ ਨੂੰ ਵਧਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਜਨਮ ਆਸ਼ਟਮੀ

Vijay Inder Singla

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਜਨਮ ਆਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ।

ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸ੍ਰੀ ਸਿੰਗਲਾ ਨੇ ਕਿਹਾ ਭਗਵਾਨ ਕ੍ਰਿਸ਼ਨ ਨੇ ਆਪਸੀ ਭਾਈਚਾਰੇ, ਸਦਭਵਨਾ ਪਿਆਰ ਅਤੇ ਮਿਲਵਰਤਨ ਦਾ ਸੰਦੇਸ਼ ਦਿੱਤਾ ਹੈ।

ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਮੌਜੂਦਾ ਪਦਾਰਥਵਾਦੀ ਸਮਾਜ ਵਿੱਚ ਵੀ ਪੂਰੀ ਤਰ੍ਹਾਂ ਤਰਕ ਸੰਗਤ ਹਨ। ਉਨ੍ਹਾਂ ਨੇ ਭਗਵਾਨ ਸ੍ਰੀ ਕਿਸ਼ਨ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕਰਦੇ ਹੋਏ ਅਤੇ ਇਹ ਤਿਉਹਾਰ ਪੂਰੀ ਸ਼ਰਧਾ ਨਾਲ ਧਰਮ, ਜਾਤ, ਨਸਲ ਤੋਂ ਉੱਪਰ ਉਠ ਕੇ ਮਨਾਉਣ ਦਾ ਸੱਦਾ ਦਿੱਤਾ ਹੈ।