ਹਿਮਾਚਲ ਪ੍ਰਦੇਸ਼: HRTC ਦੀ ਬੱਸ 'ਤੇ ਪਹਾੜੀ ਤੋਂ ਡਿੱਗੇ ਪੱਥਰ, ਲੋਕ ਦੱਬੇ ਮਲਬੇ ਹੇਠ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੂਚਨਾ ਮਿਲਦੇ ਹੀ ਪ੍ਰਸ਼ਾਸਨ ਅਤੇ ਪੁਲਿਸ ਦੀ ਟੀਮ ਮੌਕੇ 'ਤੇ ਹੋਈ ਰਵਾਨਾ

Stones fall from hill on HRTC bus

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜ਼ਿਲ੍ਹੇ ਵਿੱਚ ਨਿਗੁਲਸੇਰੀ ਕੌਮੀ ਮਾਰਗ -5 ਤੇ ਪੱਥਰ ਡਿੱਗਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਦੀ ਚਪੇਟ ਵਿਚ ਐਚਆਰਟੀਸੀ ਦੀ ਬੱਸ ਆ ਗਈ ਹੈ। ਐਚਆਰਟੀਸੀ ਬੱਸ ਪੱਥਰ ਡਿੱਗਣ ਕਾਰਨ ਮਲਬੇ ਹੇਠਾਂ ਦੱਬ ਗਈ।

 

ਸੂਚਨਾ ਮਿਲਦੇ ਹੀ ਪ੍ਰਸ਼ਾਸਨ ਅਤੇ ਪੁਲਿਸ ਦੀ ਟੀਮ ਮੌਕੇ 'ਤੇ ਰਵਾਨਾ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਕਿੰਨੌਰ ਜ਼ਿਲੇ ਦੇ ਮੁਰੰਗ ਹਰਿਦੁਆਰ ਰੂਟ 'ਤੇ ਸੀ। ਅਜੇ ਤੱਕ ਪ੍ਰਸ਼ਾਸਨ ਵੱਲੋਂ ਕੋਈ ਪੁਸ਼ਟੀ ਨਹੀਂ ਹੋਈ ਹੈ।

 ਪੱਥਰ ਡਿੱਗਣ ਕਾਰਨ ਕਈ ਵਾਹਨ ਮਲਬੇ ਹੇਠ ਦੱਬ ਗਏ। ਐਚਆਰਟੀਸੀ ਦੀ ਬੱਸ ਅਤੇ ਹੋਰ ਵਾਹਨਾਂ ਵਿੱਚ ਕਿੰਨੇ ਲੋਕ ਸਵਾਰ ਸਨ ਇਸ ਬਾਰੇ ਅਜੇ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋਈ ਹੈ।