ਕਾਂਗਰਸ ਦੀ ਮਜ਼ਬੂਤੀ ਲਈ ਨਵਜੋਤ ਸਿੱਧੂ ਨੇ ਅਸ਼ਵਨੀ ਪੱਪੂ ਤੇ ਸੀਨੀਅਰ ਆਗੂਆਂ ਨਾਲ ਕੀਤੀ ਮੁਲਾਕਾਤ

ਏਜੰਸੀ

ਖ਼ਬਰਾਂ, ਪੰਜਾਬ

ਕਾਂਗਰਸ ਦੀ ਮਜ਼ਬੂਤੀ ਲਈ ਨਵਜੋਤ ਸਿੱਧੂ ਨੇ ਅਸ਼ਵਨੀ ਪੱਪੂ ਤੇ ਸੀਨੀਅਰ ਆਗੂਆਂ ਨਾਲ ਕੀਤੀ ਮੁਲਾਕਾਤ

image

ਛੇਹਰਟਾ, 10 ਅਗੱਸਤ (ਨਿਤਿਨ ਕਾਲੀਆ): ਆਉਣ ਵਾਲੀਆਂ 2022 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਵਲੋਂ ਆਪਣੇ ਵਰਕਰਾਂ ਤੇ ਆਹੁਦੇਦਾਰਾਂ ਨਾਲ ਮੀਟਿੰਗਾਂ ਦਾ ਦੌਰ ਤੇਜ ਹੋ ਗਿਆ ਹੈ ਅਤੇ 2022 ਦੀ ਪੰਜਾਬ ਚੋਣਾਂ ਵਿਚ ਕਾਂਗਰਸ ਦੀ ਜਿੱਤ ਨੂੰ ਯਕੀਨੀ ਬਨਾਉਣ ਨੂੰ ਲੈ ਕੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੇ ਸੀਨੀਅਰ ਕਾਂਗਰਸੀ ਨੇਤਾਵਾਂ ਨਾਲ ਮਿਲਕੇ ਪੁਰੀ ਰਣਨੀਤੀ ਤਿਆਰ ਕਰ ਰਹੇ ਹਨ ਤਾਂ ਜੋ ਦੋਬਾਰਾ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਲਿਆ ਕੇ ਪੰਜਾਬ ਵਾਸੀਆਂ ਦੇ ਮਸਲਿਆਂ ਨੂੰ ਹੱਲ ਕੀਤਾ ਜਾ ਸਕੇ। 
ਇਸੇ ਸਿਲਸਿਲੇ ਤਹਿਤ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਏਆਈਸੀਸੀ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਪੱਪੂ, ਸੀਨੀਅਰ ਕਾਂਗਰਸੀ ਆਗੂ ਸਤੀਸ਼ ਬੱਲੂ, ਹਲਕਾ ਪੱਛਮੀ ਦੇ ਯੂਥ ਪ੍ਰਧਾਨ ਰਵੀ ਪ੍ਰਕਾਸ਼ ਆਸ਼ੂ, ਵਿਜੇ ਊਮਟ, ਸੰਦੀਪ ਕੁਮਾਰ ਰਿੰਕਾ, ਕੋਂਸਲਰ ਦੀਪਕ ਰਾਜੂ, ਰਵਿੰਦਰ ਸ਼ਰਮਾ ਸ਼ਾਂਟੂ ਨਾਲ ਮੀਟਿੰਗ ਕੀਤੀ ਅਤੇ ਪੰਜਾਬ ਦੇ ਵਿਕਾਸ ਕਾਰਜਾਂ ਤੋਂ ਇਲਾਵਾ 2022 ਦੀਆਂ ਚੌਣਾਂ ਵਿਚ ਜਿੱਤ ਹਾਸਲ ਕਰਨ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੇਸ਼ ਭਰ ਵਿਚ ਧਰਨਿਆਂ ਤੇ ਬੈਠੇ ਕਿਸਾਨਾਂ ਨੂੰ ਹੱਲ ਕਰਵਾਉਣ ਲਈ ਕਾਂਗਰਸ ਸਰਕਾਰ ਹਰ ਪੱਖੋਂ ਕਿਸਾਨਾਂ ਦਾ ਸਾਥ ਦੇਵੇਗੀ ਅਤੇ ਕੇਂਦਰ ਸਰਕਾਰ ਵਲੋਂ ਧੱਕੇ ਨਾਲ ਪਾਸ ਕੀਤੇ ਗਏ ਇੰਨ੍ਹਾਂ ਤਿੰਨ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੋਈ ਕਸਰ ਨਹੀ ਛੱਡੇਗੀ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੇ ਅੱੜਿਅਲ ਵਤੀਰੇ ਕਾਰਨ ਅੱਜ ਦੇਸ਼ ਲੀਹੋਂ ਲੱਥ ਚੁੱਕਾ ਹੈ, ਜਿਸ ਕਾਰਨ ਦੇਸ਼ ਭਰ ਵਿਚ ਜਨਤਾ ਭਾਜਪਾ ਸਰਕਾਰ ਤੋਂ ਦੁੱਖੀ ਹੋ ਕੇ ਉਨ੍ਹਾਂ ਦਾ ਵਿਰੋਧ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਆਪਣੇ ਕੀਤੇ ਵਾਅਦਿਆਂ ਤੇ ਵਚਨਬੱਧ ਹੈ ਅਤੇ ਪੰਜਾਬ ਦੇ ਵਿਕਾਸ ਕਾਰਜ ਵਿਚ ਕਿਸੇ ਤਰ੍ਹਾਂ ਦੀ ਕੋਈ ਘਾਟ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਾਰਟੀ ਵਲੌਂ ਜੋ ਸੀਨੀਅਰ ਨੇਤਾ ਤੇ ਵਰਕਰ ਨਾਰਾਜ ਚੱਲ ਰਹੇ ਹਨ ਉਨ੍ਹਾਂ ਨੂੰ ਜਲਦ ਪਾਰਟੀ ਵਿਚ ਲਿਆ ਕਾਂਗਰਸ ਨੂੰ ਹੋਰ ਮਜਬੂਤ ਕੀਤਾ ਜਾਵੇਗਾ।
 ਇਸ ਮੋਕੇ ਬਿੱਟੂ ਸੱਤਿਅਮ, ਕਿ੍ਰਸ਼ਨਾ ਦੇਵਗਨ, ਕਨੀਸ਼ ਧਾਮੀ, ਨਿਤਿਸ਼ ਧਾਮੀ, ਮਨੀਸ਼ ਦਵੇਸਰ ਆਦਿ ਹਾਜਰ ਸਨ। 

ਕੈਪਸ਼ਨ- ਏਆਈਸੀਸੀ ਮੈਂਬਰ ਅਸ਼ਵਨੀ ਪੱਪੂ, ਹਲਕਾ ਪੱਛਮੀ ਯੂਥ ਪ੍ਰਧਾਨ ਰਵੀ ਪ੍ਰਕਾਸ਼ ਆਸ਼ੂ ਤੇ ਸਤੀਸ਼ ਬੱਲੂ ਨਾਲ ਮੁਲਾਕਾਤ ਕਰਦੇ ਹੋਏ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ।