ਸਪੀਕਰ ਕੁਲਤਾਰ ਸੰਧਵਾਂ ਦੇ ਸੁਰੱਖਿਆ ਮੁਲਾਜ਼ਮ ਵੱਲੋਂ ਟਰੱਕ ਡਰਾਈਵਰ ਦੀ ਕੁੱਟਮਾਰ, ਵੀਡੀਓ ਵਾਇਰਲ
ਮਾਮਲਾ ਅੰਮ੍ਰਿਤਸਰ ਦੇ ਦਬੁਰਜੀ ਇਲਾਕੇ ਦਾ ਹੈ। ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਕਾਫ਼ਲਾ ਅੰਮ੍ਰਿਤਸਰ ਜਾ ਰਿਹਾ ਸੀ।
ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਸੁਰੱਖਿਆ ਕਰਮੀ ਵੱਲੋਂ ਕਥਿਤ ਤੌਰ ’ਤੇ ਇਕ ਟਰੱਕ ਡਰਾਈਵਰ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜੋ ਕਿ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਸਮੇਂ ਸੰਧਵਾਂ ਵੀ ਕਾਰ ਵਿਚ ਹੀ ਬੈਠੇ ਸਨ।
Kultar Singh Sandhwan
ਮਾਮਲਾ ਅੰਮ੍ਰਿਤਸਰ ਦੇ ਦਬੁਰਜੀ ਇਲਾਕੇ ਦਾ ਹੈ। ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਕਾਫ਼ਲਾ ਅੰਮ੍ਰਿਤਸਰ ਜਾ ਰਿਹਾ ਸੀ। ਡਰਾਇਵਰ ਦਾ ਕਹਿਣਾ ਹੈ ਕਿ ਸਿੰਗਲ ਰੋਡ ਹੋਣ ਕਾਰਨ ਉਹ ਸਪੀਕਰ ਦੀ ਗੱਡੀ ਨੂੰ ਰਾਹ ਨਹੀਂ ਦੇ ਸਕਿਆ, ਜਿਸ ਦੇ ਚਲਦਿਆਂ ਸੁਰੱਖਿਆ ਕਰਮੀ ਨੇ ਉਸ ਨਾਲ ਕੁੱਟਮਾਰ ਕੀਤੀ।
Tweet
ਇਸ ਘਟਨਾ ਮਗਰੋਂ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰਦਿਆਂ ਕਿਹਾ, “ਅੰਮ੍ਰਿਤਸਰ ਸਾਹਿਬ ਜਾਂਦਿਆਂ ਜਿਸ ਕਾਰ ਵਿਚ ਮੈਂ ਸਵਾਰ ਸਾਂ, ਉਸ ਦੇ ਇਕ ਪਾਸੇ ਟਰੱਕ ਵਾਲੇ ਨੇ ਟੱਕਰ ਮਾਰ ਦਿੱਤੀ। ਪਰਮਾਤਮਾ ਦਾ ਲੱਖ ਲੱਖ ਸ਼ੁਕਰ ਹੈ ਕਿ ਬਚਾ ਹੋ ਗਿਆ,ਮੇਰੇ ਸੁਰੱਖਿਆ ਮੁਲਾਜ਼ਮਾਂ ਦਾ ਟਰੱਕ ਡਰਾਈਵਰ ਨਾਲ ਬੋਲ ਬੁਲਾਰਾ ਵੀ ਹੋਇਆ, ਮਾਫ਼ੀ ਚਾਹੁੰਦਾ ਹਾਂ ਪਰ ਸੜਕ ਉੱਤੇ ਅਜਿਹੀ ਜਾਨਲੇਵਾ ਲਾਪਰਵਾਹੀ ਦੀ ਜਾਂਚ ਹੋਣੀ ਬਹੁਤ ਜ਼ਰੂਰੀ ਹੈ”।