ਤਰਨਤਾਰਨ 'ਚ BSF ਨੇ ਢੇਰ ਕੀਤਾ ਪਾਕਿਸਤਾਨੀ ਘੁਸਪੈਠੀਆ, ਰੋਕਣ 'ਤੇ ਨਹੀਂ ਸੀ ਰੁਕਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੀਐਸਐਫ ਅਧਿਕਾਰੀਆਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਕੀਤੀ ਸ਼ੁਰੂ

photo

 

ਤਰਨਤਾਰਨ:  ਪੰਜਾਬ ਵਿਚ ਸੀਮਾ ਸੁਰੱਖਿਆ ਬਲ ਨੇ ਭਾਰਤੀ ਸਰਹੱਦ ਵਿਚ ਦਾਖਲ ਹੋਏ ਇਕ ਪਾਕਿਸਤਾਨੀ ਨਾਗਰਿਕ ਨੂੰ ਢੇਰ ਕਰ ਦਿਤਾ ਹੈ। ਉਹ ਤਰਨਤਾਰਨ ਦੇ ਸਰਹੱਦੀ ਪਿੰਡ ਥੇਹਕਲਾਂ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਬੀਐਸਐਫ ਅਧਿਕਾਰੀਆਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਫਿਲਹਾਲ ਪਾਕਿ ਰੇਂਜਰਾਂ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ, ਮਾਮਲੇ ਤੋਂ ਬਾਅਦ ਪਾਕਿਸਤਾਨ ਵਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

ਇਹ ਵੀ ਪੜ੍ਹੋ: ਭਾਰਤੀ ਸਟਾਰਟਅੱਪ ਵਰਕਰਾਂ ਦੀ 2022-23 'ਚ ਔਸਤਨ 8 ਤੋਂ 12% ਤਨਖਾਹ ਵਿਚ ਹੋਇਆ ਵਾਧਾ: ਰਿਪੋਰਟ  

ਬੀਐਸਐਫ ਵਲੋਂ ਦਿਤੀ ਗਈ ਜਾਣਕਾਰੀ ਮੁਤਾਬਕ ਇਹ ਘਟਨਾ ਸ਼ੁੱਕਰਵਾਰ ਸਵੇਰੇ ਵਾਪਰੀ। ਤਰਨਤਾਰਨ ਸਰਹੱਦ 'ਤੇ ਗਸ਼ਤ ਕਰ ਰਹੇ ਬੀਐਸਐਫ ਦੇ ਜਵਾਨਾਂ ਨੂੰ ਪਾਕਿਸਤਾਨ ਵਾਲੇ ਪਾਸੇ ਤੋਂ ਹਰਕਤ ਦੇਖਣ ਨੂੰ ਮਿਲੀ। ਜਿਸ ਤੋਂ ਬਾਅਦ ਬੀਐਸਐਫ ਜਵਾਨਾਂ ਨੇ ਚਾਰਜ ਸੰਭਾਲ ਲਿਆ। ਉਦੋਂ ਹੀ ਇਕ ਵਿਅਕਤੀ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਸਰਹੱਦ ਵਿਚ ਦਾਖਲ ਹੋਇਆ।

ਇਹ ਵੀ ਪੜ੍ਹੋ: ਬਰਿਹੀਨ ’ਚ ਪੰਜਾਬੀ ਵਿਅਕਤੀ ਦੀ ਹਾਰਟ ਅਟੈਕ ਨਾਲ ਮੌਤ  

ਚੇਤਾਵਨੀ ਦਿੰਦੇ ਹੋਏ ਜਵਾਨਾਂ ਨੇ ਪਾਕਿਸਤਾਨੀ ਘੁਸਪੈਠੀਏ ਨੂੰ ਵਾਪਸ ਜਾਣ ਲਈ ਕਿਹਾ, ਪਰ ਜਦੋਂ ਉਹ ਨਾ ਰੁਕਿਆ ਅਤੇ ਕੰਡਿਆਲੀ ਤਾਰ ਵੱਲ ਆਉਂਦਾ ਰਿਹਾ ਤਾਂ ਬੀਐਸਐਫ ਦੇ ਜਵਾਨਾਂ ਨੂੰ ਨਿਯਮਾਂ ਅਨੁਸਾਰ ਘੁਸਪੈਠੀਏ ਨੂੰ ਗੋਲੀ ਮਾਰ ਕੇ ਮਾਰ ਦਿਤੀ। ਬੀਐਸਐਫ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਗਈ ਹੈ। ਘੁਸਪੈਠੀਏ ਦੀ ਪਛਾਣ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਾਕਿ ਰੇਂਜਰਾਂ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ। ਫਿਲਹਾਲ ਪਾਕਿਸਤਾਨ ਵਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।