ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹੜ੍ਹਾਂ ਕਾਰਨ ਹੋਏ ਨੁਕਸਾਨ ਨਾਲ ਨਜਿੱਠਣ ਲਈ ਵਿਗਿਆਨਕ ਹੱਲ ਕੱਢਣ ਦੀ ਕੀਤੀ ਗਈ ਅਪੀਲ

MP Jasbir Singh Dimpa met the Union Minister Gajendra Singh Shekhawat

 


ਨਵੀਂ ਦਿੱਲੀ: ਖਡੂਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਪੰਜਾਬ ਵਿਚ ਹੜ੍ਹਾਂ ਕਾਰਨ ਬਿਆਸ, ਸਤਲੁਜ ਅਤੇ ਘੱਗਰ ਨਾਲ ਲੱਗਦੇ ਇਲਾਕਿਆਂ ਵਿਚ ਹੋਏ ਨੁਕਸਾਨ ਸਬੰਧੀ ਜਾਣਕਾਰੀ ਦਿਤੀ ਅਤੇ ਭਵਿੱਖ ਵਿਚ ਇਹ ਨੁਕਸਾਨ ਨਾਲ ਹੋਵੇ, ਇਸ ਦੇ ਲਈ ਢੁਕਵੇਂ ਕਦਮ ਚੁੱਕਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: ਕਪੂਰਥਲਾ ਵਿਚ ਟਰੈਕਟਰ ਚਾਲਕ ਨੇ ਮਹਿਲਾ ਨੂੰ ਦਰੜਿਆ, ਮੌਕੇ 'ਤੇ ਮੌਤ

ਇਸ ਮੌਕੇ ਉਨ੍ਹਾਂ ਨੇ ਖ਼ਾਸ ਤੌਰ ’ਤੇ ਸੁਲਤਾਨਪੁਰ ਲੋਧੀ, ਪੱਟੀ, ਜੀਰਾ ਅਤੇ ਖੇਮਕਰਨ ਵਿਚ ਹੋਏ ਨੁਕਸਾਨ ਨਾਲ ਨਜਿੱਠਣ ਲਈ ਵਿਗਿਆਨਕ ਹੱਲ ਕੱਢਣ ਦੀ ਮੰਗ ਕੀਤੀ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਯੋਜਨਾਬੱਧ ਤਰੀਕੇ ਨਾਲ ਇਨ੍ਹਾਂ ਮਸਲਿਆਂ ਦਾ ਹੱਲ ਕਢਿਆ ਜਾਵੇ ਤਾਂ ਜੋ ਭਵਿੱਖ ਵਿਚ ਦੁਬਾਰਾ ਅਜਿਹੇ ਹਾਲਾਤ ਨਾ ਪੈਦਾ ਹੋਣ। ਕੇਂਦਰੀ ਮੰਤਰੀ ਨੇ ਇਨ੍ਹਾਂ ਮੰਗਾਂ ਵੱਲ ਧਿਆਨ ਦੇਣ ਦਾ ਭਰੋਸਾ ਦਿਤਾ। ਇਸ ਮੌਕੇ ਉਨ੍ਹਾਂ ਨਾਲ ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਅਤੇ ਸੰਸਦ ਮੈਂਬਰ ਅਮਰ ਸਿੰਘ ਵੀ ਮੌਜੂਦ ਸਨ।