ਕਾਰ ਅਤੇ ਮੋਟਰਸਾਈਕਲ ਦੀ ਟੱਕਰ: ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਮੌਤ
ਕਾਰ ਡਰਾਈਵਰ ਮੌਕੇ ਤੋਂ ਫਰਾਰ
ਬਟਾਲਾ: ਸ਼ਹਿਰ ਵਿਚ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇਅ ਨੇੜੇ ਬਟਾਲਾ ਬਾਈਪਾਸ ’ਤੇ ਅੱਜ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿਤੀ, ਜਿਸ ਦੇ ਚਲਦਿਆਂ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ: ਅੰਮ੍ਰਿਤਸਰ ਵਿਚ ਦੋ ਦਿਨ ਤੋਂ ਲਾਪਤਾ ਧੀ ਪਹੁੰਚੀ ਘਰ; ਗੁੱਸੇ ਵਿਚ ਪਿਤਾ ਨੇ ਕੀਤਾ ਕਤਲ
ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਅੰਮ੍ਰਿਤਸਰ ਹਸਪਤਾਲ ਰੈਫਰ ਕੀਤਾ ਗਿਆ ਹੈ। ਉਧਰ ਕਾਰ ਡਰਾਈਵਰ ਮੌਕੇ ਤੋਂ ਫਰਾਰ ਦਸਿਆ ਜਾ ਰਿਹਾ ਹੈ ਅਤੇ ਇਸ ਮਾਮਲੇ ਚ ਪੁਲਿਸ ਵਲੋਂ ਜਾਂਚ ਸ਼ੁਰੂ ਕੀਤੀ ਗਈ ਹੈ | ਹਾਦਸੇ ਚ ਮ੍ਰਿਤਕ ਦੇ ਭਰਾ ਨੇ ਕੁਲਦੀਪ ਸਿੰਘ ਨੇ ਦਸਿਆ ਕਿ ਉਸ ਦਾ ਭਰਾ ਸੁਖਦੀਪ ਸਿੰਘ ਵਾਸੀ ਪਿੰਡ ਤਲਵੰਡੀ ਰਾਮਾ ਅਤੇ ਉਸ ਦਾ ਦੋਸਤ ਸਪਲੈਂਡਰ ਮੋਟਰਸਾਈਕਲ ’ਤੇ ਜਾ ਰਹੇ ਸਨ।
ਇਹ ਵੀ ਪੜ੍ਹੋ: ਬਟਾਲਾ ਵਿਚ ਦੋਹਰਾ ਕਤਲ! ਘਰ ’ਚੋਂ ਮਿਲੀਆਂ ਖੂਨ ਨਾਲ ਲੱਥ-ਪੱਥ ਪਤੀ-ਪਤਨੀ ਦੀਆਂ ਲਾਸ਼ਾਂ
ਅਚਾਨਕ ਇਕ ਤੇਜ਼ ਰਫਤਾਰ ਕਾਰ ਪੀਬੀ 018 ਐਚ 8699 ਨੇ ਉਨ੍ਹਾਂ ਨੂੰ ਸਾਈਡ ਮਾਰ ਦਿਤੀ ਅਤੇ ਹਾਦਸੇ ’ਚ ਸੁਖਦੀਪ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਉਸ ਦੇ ਦੋਸਤ ਦੀ ਇਕ ਬਾਂਹ ਕੱਟੀ ਗਈ। ਪੁਲਿਸ ਅਧਿਕਾਰੀ ਨੇ ਦਸਿਆ ਕਿ ਕਾਰ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ, ਪੁਲਿਸ ਵਲੋਂ ਉਸ ਦੀ ਭਾਲ ਜਾਰੀ ਹੈ।