Brother became brother's enemy
ਬਰਨਾਲਾ : ਬਰਨਾਲਾ ਜ਼ਿਲ੍ਹੇ ਦੇੇ ਪਿੰਡ ਕਾਲੇਕੇ ਤੋਂ ਇਕ ਦਿਲ ਨੂੰ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਜਾਇਦਾਦ ਅਤੇ ਜ਼ਮੀਨ ਦੀ ਵੰਡ ਨੂੰ ਲੈ ਕੇ ਭਰਾ ਨੇ ਭਰਾ ਦਾ ਕਤਲ ਕਰ ਦਿੱਤਾ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜਾਇਦਾਦ ਅਤੇ ਜ਼ਮੀਨ ਦੀ ਵੰਡ ਦਾ ਲਾਲਚ ਖੂਨ ਦੇ ਰਿਸ਼ਤਿਆਂ ’ਤੇ ਇਸ ਹੱਦ ਤੱਕ ਭਾਰੂ ਹੋ ਗਿਆ ਕਿ ਸੁਖਦੇਵ ਸਿੰਘ ਪੁੱਤਰ ਭੂਰਾ ਸਿੰਘ ਨੇ ਆਪਣੇ ਵੱਡੇ ਭਰਾ ਜੋਗਿੰਦਰ ਸਿੰਘ ਨੂੰ ਟਰੈਕਟਰ ਨਾਲ ਟੱਕਰ ਕੇ ਮਾਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ।
ਇਸ ਟੱਕਰ ਦੌਰਾਨ ਜੋਗਿੰਦਰ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਦਿੱਤੀ ਹੈ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।