ਸਾਬਕਾ ਕਾਂਗਰਸੀ ਸਰਪੰਚ ’ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜੋਗਾ ਸਿੰਘ ਨੂੰ ਜ਼ਖਮੀ ਹਾਲਤ ’ਚ ਇਲਾਜ ਲਈ ਹਸਪਤਾਲ ’ਚ ਕਰਵਾਇਆ ਗਿਆ ਭਰਤੀ

Former Congress sarpanch shot dead by unknown persons

Gurdasspur News :  ਗੁਰਦਾਸਪੁਰ ਦੇ ਪਿੰਡ ਦਾਲਮ ਦੇ ਸਾਬਕਾ ਕਾਂਗਰਸੀ ਸਰਪੰਚ ਜੋਗਾ ਸਿੰਘ, ਜੋ ਆਪਣੇ ਮੈਡੀਕਲ ਸਟੋਰ ’ਤੇ ਮਰੀਜ਼ਾਂ ਨੂੰ ਦਵਾਈ ਦੇ ਰਿਹਾ ਸੀ, ਉਸੇ ਵਕਤ 2 ਅਣਪਛਾਤੇ ਵਿਅਕਤੀ ਮੋਟਰਸਾਈਕਲ ’ਤੇ ਆਏ, ਜਿਨ੍ਹਾਂ ਵਿਚੋਂ ਇਕ ਸਟੋਰ ਦੇ ਅੰਦਰ ਆ ਗਿਆ ਅਤੇ ਆਉਂਦਿਆਂ ਹੀ 2 ਗੋਲੀਆਂ ਚਲਾ ਦਿੱਤੀਆਂ। ਦੋਵੇਂ ਗੋਲੀਆਂ ਜੋਗਾ ਸਿੰਘ ਦੀ ਸੱਜੀ ਬਾਂਹ ਵਿਚ ਲੱਗੀਆਂ ਤੇ ਨੌਜਵਾਨ ਮੌਕੇ ’ਤੋਂ ਫਰਾਰ ਹੋ ਗਏ। ਜ਼ਖ਼ਮੀ ਹਾਲਤ ਵਿਚ ਜੋਗਾ ਸਿੰਘ ਨੂੰ ਬਟਾਲਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਘਟਨਾ ਮੌਕੇ ਕਾਂਗਰਸੀ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੀ ਪਹੁੰਚੇ ਜਿਨ੍ਹਾਂ ਵੱਲੋਂ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ । ਸਰਕਾਰੀ ਹਸਪਤਾਲ ਬਟਾਲਾ ਦੀ ਡਾਕਟਰ ਨੇ ਦੱਸਿਆ ਕ ਜੋਗਾ ਸਿੰਘ ਸਾਡੇ ਕੋਲ ਜ਼ਖਮੀ ਹਾਲਤ ’ਚ ਆਏ ਸਨ। ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।